- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵੱਛਤਾ ਹੀ ਸੇਵਾ ਮੁਹਿੰਮ 2026 ਤਹਿਤ ਏਡੀਸੀ ਨੇ ਬੈਨਰ ਜਾਰੀ ਕਰਕੇ ਸਵੱਛਤਾ ਦਾ ਦਿੱਤਾ ਸੰਦੇਸ਼

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ‘ਸਵੱਛਤਾ ਹੀ ਸੇਵਾ ਮੁਹਿੰਮ-2026’ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਵੱਲੋਂ ਮੁਹਿੰਮ ਸਬੰਧੀ ਬੈਨਰ ਜਾਰੀ ਕਰਕੇ ਸਵੱਛਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਲੋਕਾਂ ਨੂੰ ਸਵੱਛਤਾ ਨੂੰ ਰੋਜ਼ਾਨਾ ਜੀਵਨ ਦਾ ਅਹਿਮ ਹਿੱਸਾ ਬਣਾਉਣ, ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਸਵੱਛਤਾ ਪ੍ਰਤੀ ਜ਼ਿੰਮੇਵਾਰ ਬਨਣ ਦੀ ਅਪੀਲ ਕੀਤੀ ਗਈ। ਮੁਹਿੰਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਸਵੱਛਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸਵੱਛ ਤੇ ਸਿਹਤਮੰਦ ਭਾਰਤ ਦੀ ਸਿਰਜਣਾ ਲਈ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ। ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਸਟਾਫ਼ ਵੱਲੋਂ ਵੀ ਸਰਗਰਮ ਭਾਗੀਦਾਰੀ ਕੀਤੀ ਗਈ। ਇਸ ਦੌਰਾਨ ਡੀ.ਐੱਸ.ਓ.-ਕਮ-ਐਕਸੀਅਨ ਹਰਪਾਲ ਸਿੰਘ, ਬੀ.ਆਰ.ਸੀ. ਜਸਵਿੰਦਰ ਸਿੰਘ, ਗੁਰਭੇਜ ਸਿੰਘ, ਮਨਦੀਪ ਸਿੰਘ ਅਤੇ ਨਛੱਤਰ ਸਿੰਘ ਨੇ ਮੁਹਿੰਮ ਵਿਚ ਸ਼ਮੂਲੀਅਤ ਕੀਤੀ।