- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਸਪਤਾਲ ਦੇ ਏਸ ਐਮ ਓ ਡਾਕਟਰ ਨਿਖਿਲ ਗੁਪਤਾ ਨੇ ਦੱਸਿਆ ਕਿ ਹਵਾਲਾਤੀ ਰਮਨਦੀਪ ਸਿੰਘ ਦੀ ਲੱਤ ਵਿਚ ਰਾਡ ਪਾਈ ਹੋਈ ਸੀ । ਬੀਤੇ ਦਿਨੀਂ ਉਹ ਲੱਤ ਵਿਚ ਦਰਦ ਹੋਣ ਦਾ ਆਖ ਕੇ ਹਸਪਤਾਲ ਆਇਆ ਸੀ । ਇੱਥੋ ਉਸ ਨੇ ਮੌਕੇ ਦਾ ਫਾਇਦਾ ਉਠਾਇਆ ਅਤੇ ਉੱਥੇ ਤਾਇਨਾਤ ਪੁਲਿਸ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋਣ ਵਿੱਚ ਸਫ਼ਲ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੁਲਾਜ਼ਮਾਂ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ।

ਪਰਮਿੰਦਰ ਸਿੰਘ ਥਿੰਦ ,ਪੰਜਾਬੀ ਜਾਗਰਣ ,ਫਿਰੋਜ਼ਪੁਰ: ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਇੱਕ ਹਵਾਲਾਤੀ ਪੁਲਿਸ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਕੈਦੀ ਦੇ ਹਸਪਤਾਲ ਵਿੱਚੋਂ ਫਰਾਰ ਹੋਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ । ਫਰਾਰ ਹੋਏ ਹਵਾਲਾਤੀ ਦੀ ਪਛਾਣ ਰਮਨਦੀਪ ਸਿੰਘ ਉਰਫ਼ ਰੰਮੀ ਪੁੱਤਰ ਪ੍ਰੇਮ ਸਿੰਘ ਵਾਸੀ ਵਾਰਡ ਨੰਬਰ 3, ਮੱਲਾਂ ਵਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਹਵਾਲਾਤੀ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸਬੰਧਤ ਐਨ ਡੀ ਪੀ ਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਸਿਹਤ ਸਬੰਧੀ ਸਮੱਸਿਆ ਕਾਰਨ ਉਸ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਸੁਰੱਖਿਆ ਲਈ ਪੁਲਿਸ ਗਾਰਡ ਤਾਇਨਾਤ ਕੀਤਾ ਗਿਆ ਸੀ।
ਹਸਪਤਾਲ ਦੇ ਏਸ ਐਮ ਓ ਡਾਕਟਰ ਨਿਖਿਲ ਗੁਪਤਾ ਨੇ ਦੱਸਿਆ ਕਿ ਹਵਾਲਾਤੀ ਰਮਨਦੀਪ ਸਿੰਘ ਦੀ ਲੱਤ ਵਿਚ ਰਾਡ ਪਾਈ ਹੋਈ ਸੀ । ਬੀਤੇ ਦਿਨੀਂ ਉਹ ਲੱਤ ਵਿਚ ਦਰਦ ਹੋਣ ਦਾ ਆਖ ਕੇ ਹਸਪਤਾਲ ਆਇਆ ਸੀ । ਇੱਥੋ ਉਸ ਨੇ ਮੌਕੇ ਦਾ ਫਾਇਦਾ ਉਠਾਇਆ ਅਤੇ ਉੱਥੇ ਤਾਇਨਾਤ ਪੁਲਿਸ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋਣ ਵਿੱਚ ਸਫ਼ਲ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੁਲਾਜ਼ਮਾਂ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ।
ਇਸ ਘਟਨਾ ਨੇ ਹਸਪਤਾਲ ਵਿੱਚ ਇਲਾਜ ਅਧੀਨ ਹਵਾਲਾਤੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਨਿਗਰਾਨੀ ਲਈ ਕੀਤੇ ਜਾਂਦੇ ਪੁਲਿਸ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਖ਼ਾਸ ਤੌਰ ’ਤੇ ਇਹ ਜਾਂਚ ਦਾ ਵਿਸ਼ਾ ਬਣ ਗਿਆ ਹੈ ਕਿ ਪੁਲਿਸ ਗਾਰਡ ਦੀ ਮੌਜੂਦਗੀ ਦੇ ਬਾਵਜੂਦ ਹਵਾਲਾਤੀ ਕਿਵੇਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਪੁਲਿਸ ਵੱਲੋਂ ਅਣਗਹਿਲੀ ਕਰਨ ਵਾਲੇ ਗਾਰਡ ਮੁਲਾਜ਼ਮਾਂ ਨੂੰ ਸਸਪੈਂਡ ਕੀਤੇ ਜਾਣ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ ।