ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਨਕਦੀ ਤੇ ਸਾਮਾਨ ਉਡਾਇਆ
ਅਣਪਛਾਤੇ ਚੋਰਾਂ ਵੱਲੋਂ ਦੋ ਦੁਕਾਨਾਂ ਦੇ ਸ਼ਟਰ ਤੋੜ ਚੋਰੀ ਦੀ ਘਟਨਾ ਨੂੰ ਦਿੱਤਾ ਅੰਜ਼ਾਮ
Publish Date: Wed, 11 Feb 2026 03:12 PM (IST)
Updated Date: Wed, 11 Feb 2026 03:14 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਪੁਲਿਸ ਪ੍ਰਸ਼ਾਸ਼ਨ ਤੋਂ ਬੇਖੌਫ ਸ਼ਹਿਰ ਦੇ ਮੇਨ ਬਜਾਰ ਵਿੱਚ ਬੀਤੀ ਰਾਤ ਤਿੰਨ ਵਜੇ ਦੇ ਕਰੀਬ ਦੀਪ ਬੂਟ ਹਾਊਸ ਅਤੇ ਗੋਪਾਲ ਦੀ ਹੱਟੀ ਦੀਆਂ ਆਹਮਣੇ ਸਾਹਮਣੇ ਦੁਕਾਨਾਂ ਵਿੱਚੋਂ ਨਗਦੀ ਤੇ ਸਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਬੂਟਾਂ ਵਾਲੀ ਦੁਕਾਨ ਵਿੱਚ ਹੋਈ ਚੋਰੀ ਬਾਰੇ ਦੀਪ ਬੂਟ ਹਾਊਸ ਦੇ ਮਾਲਕ ਰਸ਼ਪਾਲ ਸਿੰਘ ਨੇ ਜਾਣਕਾਰੀ ਦੱਸਿਆ ਕਿ ਬੀਤੀ ਦੇਰ ਰਾਤ ਤਿੰਨ ਵਜੇ ਦੇ ਕਰੀਬ ਅਣਪਛਾਤੇ ਚੋਰਾਂ ਵੱਲੋਂ ਉਸ ਦੀ ਦੁਕਾਨ ਦਾ ਸ਼ਟਰ ਅਤੇ ਸ਼ੀਸ਼ੇ ਵਾਲਾ ਦਰਵਾਜਾ ਤੋੜ ਕੇ ਦੁਕਾਨ ਦੇ ਗੱਲੇ ਵਿੱਚ ਪਏ ਹੋਏ ਪੰਜ ਹਜ਼ਾਰ ਰੁਪਏ ਦੇ ਕਰੀਬ ਨਗਦ, ਬੂਟ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ। ਚੋਰੀ ਹੋਏ ਬੂਟਾ ਦੀ ਗਿਣਤੀ ਕਰਨ ਤੋਂ ਬਾਅਦ ਪਤਾ ਲੱਗੇਗਾ ਕਿ ਹੋਰ ਕਿੰਨੇ ਦਾ ਨੁਕਸਾਨ ਹੋ ਗਿਆ ਹੈ। ਇਸੇ ਤਰ੍ਹਾਂ ਹੀ ਅਣਪਛਾਤੇ ਚੋਰਾਂ ਵੱਲੋਂ ਕਪੜੇ ਵਾਲੀ ਦੁਕਾਨ ਗੋਪਾਲ ਦੀ ਹੱਟੀ ਦੇ ਮਾਲਕ ਸ਼ੁਸ਼ੀਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਣਪਛਾਤੇ ਚੋਰਾਂ ਵੱਲੋਂ ਸਾਡੀ ਕਪੜੇ ਵਾਲੇ ਦੁਕਾਨ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਪਏ ਹੋਏ 2 ਹਜ਼ਾਰ ਰੁਪਏ ਦੇ ਕਰੀਬ ਨਗਦ ਅਤੇ ਕਪੜਾ ਚੋਰੀ ਕਰਕੇ ਲੈ ਗਏ। ਦੋਨਾਂ ਦੁਕਾਨਦਾਰਾਂ ਨੇ ਦੱਸਿਆ ਚੋਰੀ ਦੀ ਸੂਚਨਾ ਥਾਣਾ ਮਖੂ ਵਿਖੇ ਦਿੱਤੀ ਗਈ ਹੈ। ਬੀਤੀ ਰਾਤ ਦੁਕਾਨਾਂ ’ਤੇ ਹੋਈਆਂ ਚੋਰੀਆਂ ਦੀ ਘਟਨਾ ਕਾਰਨ ਸ਼ਹਿਰ ਵਾਸੀਆਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਸ਼ਹਿਰ ਵਾਸੀਆਂ ਨੇ ਪੁਲਿਸ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਸ਼ਹਿਰ ਵਿਚ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸ਼ਹਿਰ ਵਿੱਚ ਰਾਤ ਵੇਲੇ ਪੁਲਿਸ ਪਾਰਟੀ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਸ਼ਹਿਰ ਵਾਸੀ ਚੋਰੀ ਦੀਆਂ ਘਟਨਾਵਾਂ ਤੋਂ ਬਚ ਸਕਣ।