‘ਕਾਰਪੋਰੇਟੋ ਖੇਤੀ ਛੱਡੋ ਤੇ ਅਮਰੀਕਾ ਟਰੇਡ ਡੀਲ ਰੱਦ ਕਰੋ’ ਦੇ ਨਾਅਰੇ ਹੇਠ ਰੋਸ ਪ੍ਰਦਰਸ਼ਨ
ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨ ਵੱਲੋਂ ਕਾਰਪੋਰੇਟੋ ਖੇਤੀ ਛੱਡੋ ਦਾ ਨਾਅਰਾ ਦਿੰਦਿਆਂ ਹੋਇਆ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਟਰੇਡ ਡੀਲ ਰੱਦ ਕਰਨ ਦੀ ਮੰਗ ਕੀਤੀ ਹੈ।
Publish Date: Mon, 10 Aug 2026 05:55 PM (IST)
Updated Date: Tue, 11 Aug 2026 11:33 AM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ੁਪਰ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਤਹਿਸੀਲ ਫ਼ਿਰੋਜ਼ਪੁਰ ਵਿਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤੀ। ਜਿਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀਕੇਯੂ ਸਿੱਧੂਪੁਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ, ਬੀਕੇਯੂ ਮਾਲਵਾ ਹੀਰਕੇ, ਬੀਕੇਯੂ ਡਕੌਦਾ ਧਨੇਰ, ਬੀਕੇਯੂ ਮਾਨਸਾ, ਬੀਕੇਯੂ ਰਾਜੇਵਾਲ, ਕੁੱਲ ਹਿੰਦ ਕਿਸਾਨ ਸਭਾ ਅਤੇ ਭੱਠਾ ਮਜ਼ਦੂਰ ਯੂਨੀਅਨ ਜਥੇਬੰਦੀਆਂ ਸ਼ਾਮਲ ਹੋਈਆਂ।
ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨ ਵੱਲੋਂ ਕਾਰਪੋਰੇਟੋ ਖੇਤੀ ਛੱਡੋ ਦਾ ਨਾਅਰਾ ਦਿੰਦਿਆਂ ਹੋਇਆ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੀ ਜਾ ਰਹੀ ਟਰੇਡ ਡੀਲ ਰੱਦ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਡੀਲ ਭਾਰਤ ਦੇ ਖੇਤੀ ਖੇਤਰ ਦੇ ਨਾਲ ਨਾਲ ਭਾਰਤ ਦੀ ਅਰਥਵਿਵਸਥਾ ਅਤੇ ਪ੍ਰਭੂ ਸੱਤਾ ਲਈ ਵੀ ਗੰਭੀਰ ਖਤਰਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਹੱਕਾ ਨੂੰ ਖੋਹਣ ਵਾਲ਼ੇ ਚਾਰ ਲੇਬਰ ਕੋਡ ਤੁਰੰਤ ਖਤਮ ਕੀਤੇ ਜਾਣ। ਇਸ ਦੇ ਨਾਲ ਹੀ ਜਥੇਬੰਦੀਆਂ ਨੇ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਚਿਤਾਵਨੀ ਦਿੱਤੀ ਕਿ ਆਬਾਦਕਾਰ ਕਿਸਾਨ ਦੀਆਂ ਜ਼ਮੀਨਾਂ ਖੋਹਣੀਆਂ ਅਤੇ ਲੋਕਾਂ ਦੇ ਘਰ ਢਾਹੁਣ ਦੀਆਂ ਕਾਰਵਾਈਆ ਤੁਰੰਤ ਰੋਕੀਆਂ ਜਾਣ ਨਹੀਂ ਤਾਂ ਜਥੇਬੰਦੀਆਂ ਸੰਘਰਸ਼ ਲਈ ਮਜ਼ਬੂਰ ਹੋਣਗੀਆਂ।
ਇਸ ਮੌਕੇ ਕਿਸਾਨਾਂ ਵੱਲੋਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਪਣ ਤੋਂ ਬਾਅਦ ਛਾਉਣੀ ਦੇ ਬਾਜ਼ਾਰ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ ਮਹਿਮਾ, ਗੁਰਦਿੱਤ ਸਿੰਘ ਸਿੱਧੂ, ਗੁਰਚਰਨ ਸਿੰਘ, ਕੋਮਲ, ਪ੍ਰਕਾਸ਼ ਸਿੰਘ ਵਸਤੀ, ਅਵਤਾਰ ਸਿੰਘ ਸ਼ੇਰਖਾਂ, ਗੁਰਮੀਤ ਸਿੰਘ ਪੋਜੋਕੇ, ਹਰਨੇਕ ਸਿੰਘ ਮਹਿਮਾ, ਗੁਰਮੀਤ ਸਿੰਘ ਘੋੜੇਚੱਕ ਆਦਿ ਹਾਜ਼ਰ ਸਨ।