ਦੀਪਕ ਵਧਾਵਨ, ਗੁਰੂਹਰਸਹਾਏ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਪਿੰਡ ਜੰਡ ਵਾਲਾ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਲਈ ਭੇਜੇ ਭਾਂਡੇ ਤੇ ਦਰੀਆਂ ਸ਼ੋ੍ਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੇਟ ਕੀਤੇ। ਇਸ ਮੌਕੇ ਪਿੰਡ ਦੀ ਪ੍ਰਬੰਧਕ ਕਮੇਟੀ ਨੇ ਸੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦਾ ਧੰਨਵਾਦ ਕੀਤਾ, ਕਮੇਟੀ ਵੱਲੋਂ ਜਥੇਦਾਰ ਮੋਠਾਂਵਾਲਾ ਦਾ ਸਿਰਪਾਓ ਪਾ ਕੇ ਵਿਸੇਸ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਨਾਂ੍ਹ ਨਾਲ ਗੋਪਾਲ ਸਿੰਘ ਗੰ੍ਥੀ, ਦਰਸਨ ਸਿੰਘ, ਗੁਰਮੇਜ ਸਿੰਘ, ਪ੍ਰਕਾਸ ਸਿੰਘ, ਹਰਪਾਲ ਸਿੰਘ, ਚਰਨਜੀਤ ਸਿੰਘ, ਓਮ ਪ੍ਰਕਾਸ, ਬਲਵਿੰਦਰ ਸਿੰਘ, ਜੈ ਚੰਦ ਤੇ ਗੁਰਦੇਵ ਸਿੰਘ ਆਦਿ ਹਾਜ਼ਰ ਸਨ।