ਪੱਤਰ ਪੇ੍ਰਰਕ, ਅਬੋਹਰ : ਡੀਸੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਜਿੱਥੇ ਕਿਸਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਉਥੇ ਕੋਰੋਨਾ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਲੈ ਕੇ ਵੀ ਕੜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਖੇ ਕੋਰੋਨਾ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾ ਰਹੇ ਹਨ ਜਿਥੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਲਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਬਾਵਜੂਦ ਕਣਕ ਦੇ ਖਰੀਦ ਸੀਜਨ ਨੂੰ ਸਫਲਤਾਪੂਰਵਕ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਯੋਗ ਕਦਮ ਚੁੱਕੇ ਗਏ ਹਨ। ਡਿਪਟੀ ਕਮਿਸ਼ਨਰ ਸੰਧੂ ਨੇ ਦੱਸਿਆ ਕਿ ਮਾਰਕੀਟ ਕਮੇਟੀ ਅਬੋਹਰ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਜਿਸ ਵਿਚ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਨੂੰ ਵੈਕਸੀਨ ਲਗਾਈ ਗਈ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀ ਅੰਦਰ ਆਪਣਾ ਮੂੰਹ ਢੰਕ ਕੇ ਰੱਖਣ ਤਾਂ ਜੋ ਮਿੱਟੀ ਤੋਂ ਜਾ ਸਕੇ ਅਤੇ ਮੰਡੀ ਵਿਖੇ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਵੇਚਣ ਦੇ ਨਾਲ-ਨਾਲ ਆਪਣੀ ਸਿਹਤ ਦੀ ਸੁਰੱਖਿਆ ਦੀ ਰੱਖਣੀ ਜ਼ਰੂਰੀ ਹੈ, ਜੇਕਰ ਸਿਹਤ ਤੰਦਰੁਸਤ ਰਹੇਗੀ ਤਾਂ ਹੀ ਖੇਤੀ ਕੀਤੀ ਜਾ ਸਕੇਗੀ।