ਵਿਸਾਖੀ ਤੇ ਡਾ. ਅੰਬੇਡਕਰ ਜਯੰਤੀ ਧੂਮਧਾਮ ਨਾਲ ਮਨਾਈ
ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਵਿਸਾਖੀ ਅਤੇ ਡਾ.ਅੰਬੇਡਕਰ ਜਯੰਤੀ ਧੂਮਧਾਮ ਨਾਲ ਮਨਾਈ
Publish Date: Mon, 13 Apr 2026 03:33 PM (IST)
Updated Date: Mon, 13 Apr 2026 03:37 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਵਿਸਾਖੀ ਦਾ ਪਵਿੱਤਰ ਤਿਉਹਾਰ ਅਤੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਦਕਰ ਦੀ ਜਯੰਤੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ’ਤੇ ਸਕੂਲ ਦੇ ਵਿਹੜੇ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿਚ ਰੰਗ ਬਿਰੰਗੇ ਪੰਜਾਬੀ ਪਹਿਰਾਵਿਆਂ ਵਿਚ ਸੱਜੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਗਿੱਧਾ, ਭੰਗੜਾ ਕੋਰਿਓਗਰਾਫ਼ੀਆਂ ਆਦਿ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ।ਇਸ ਮੌਕੇ ਵਿਦਿਆਰਥੀਆਂ ਨੇ ਡਾ. ਅੰਬੇਦਕਰ ਦੇ ਜੀਵਨ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਜਾਣਕਾਰੀ ਦਿੱਤੀ।ਇਸ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਵਿਸਾਖੀ ਅਤੇ ਡਾ. ਅੰਬੇਦਕਰ ਨਾਲ ਸੰਬੰਧਿਤ ਇੱਕ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਸਕੂਲ ਦੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਅਰਚਨਾ ਜੈਨ, ਪ੍ਰਿੰਸੀਪਲ ਕਿਰਨ ਅਗਰਵਾਲ ਅਤੇ ਪ੍ਰਿੰਸੀਪਲ ਡਾ.ਸ਼ਾਲੂ ਸੂਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਸਾਖੀ ਦੇ ਸੱਭਿਆਚਾਰਕ ਮਹੱਤਵ ਅਤੇ ਡਾ. ਅੰਬੇਦਕਰ ਦੇ ਸੰਵਿਧਾਨਕ ਮੁੱਲਾਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿੱਚ ਸਾਂਝੀਵਾਲਤਾ, ਸੰਸਕਾਰ ਅਤੇ ਰਾਸ਼ਟਰੀ ਚੇਤਨਾ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ਮੌਕੇ ਹਾਊਸ ਇੰਚਾਰਜ਼ ਅਤੇ ਅਧਿਆਪਕਾਂ ਵਿੱਚ ਪੂਨਮ, ਨਿਸ਼ਾ ਅਨੇਜਾ, ਵਿਜੈ ,ਰੂਬੀ, ਮਨਦੀਪ ਕੌਰ, ਸਵਿਤਾਰਾਣੀ, ਚਨਪ੍ਰੀਤ ਕੌਰ, ਰੂਹੀ, ਪੂਨਮ ਰਾਣੀ, ਪਰਮਜੀਤ ਕੌਰ ਅਤੇ ਸ਼ਿਵਾਨੀ ਸ਼ਰਮਾ ਆਦਿ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸਭ ਨੇ ਮਿਲ ਕੇ ਖੁਸ਼ੀ ਅਤੇ ਏਕਤਾ ਦਾ ਸੰਦੇਸ਼ ਦਿੱਤਾ।