ਸੇਂਟ ਰਾਊ ਦਾਸ ਗੁਰੂਕੁਲ ’ਚ ਮਨਾਈ ਵਿਸਾਖੀ
ਸੇਂਟ ਰਾਊ ਦਾਸ ਗੁਰੂਕੁਲ ਵਿਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ
Publish Date: Mon, 13 Apr 2026 04:54 PM (IST)
Updated Date: Mon, 13 Apr 2026 05:01 PM (IST)
ਰਵੀ ਮੌਂਗਾ, ਪੰਜਾਬੀ ਜਾਗਰਣ, ਗੁਰੂਹਰਸਹਾਏ : ਸੇਂਟ ਰਾਊ ਦਾਸ ਗੁਰੂਕੁਲ ਵਿਖੇ ਵਿਸਾਖੀ ਦਾ ਤਿਉਹਾਰ ਬੜੀਆਂ ਖੁਸ਼ੀਆਂ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਲੜਕੀਆਂ ਪੰਜਾਬੀ ਸੂਟ ਅਤੇ ਲੜਕੇ ਕੁੜਤਾ ਪਜਾਮਾ ਪਾ ਕੇ ਆਏ ਜੋ ਕਿ ਬਹੁਤ ਪਿਆਰੇ ਲੱਗ ਰਹੇ ਸਨ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਰੋਹ ਦੀ ਸ਼ੁਰੂਆਤ ਪ੍ਰਾਥਨਾ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਸਮਾਗਮ ਵਿਚ ਰੌਣਕ ਲਾ ਦਿੱਤੀ। ਛੋਟੇ ਬੱਚਿਆਂ ਵੱਲੋਂ ਕੀਤੇ ਗਏ ਇਸ ਪ੍ਰੋਗਰਾਮ ਨੇ ਸਭ ਦਾ ਮਨ ਮੋਹ ਲਿਆ। ਸਕੂਲ ਦੇ ਅਧਿਆਪਕਾਂ ਨੇ ਵੀ ਵਿਸਾਖੀ ਦੇ ਤਿਉਹਾਰ ਨਾਲ ਜੁੜੀਆਂ ਸਿੱਖਿਆਵਾਂ ਬਾਰੇ ਬੱਚਿਆਂ ਨੂੰ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਪ੍ਰਸੰਨਤਾ ਰਾਣੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਆਪਣੀਆਂ ਪ੍ਰੰਪਰਾਵਾਂ ਅਤੇ ਤਿਉਹਾਰਾਂ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਅੰਤ ਵਿਚ ਸਭ ਨੇ ਇੱਕ-ਦੂਜੇ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਸਾਰੇ ਵਿਦਿਆਰਥੀਆਂ ਤੇ ਸਟਾਫ ਮੈਂਬਰ ਨੂੰ ਜਲੇਬੀਆਂ ਵੰਡੀਆਂ ਗਈਆਂ ।