ਫੱਕ ਚੋਰੀ ਮਾਮਲੇ ਵਿਚ ਵੱਖ ਵੱਖ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
ਫੱਕ ਚੋਰੀ ਮਾਮਲੇ ਵਿਚ ਵੱਖ ਵੱਖ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
Publish Date: Wed, 08 Apr 2026 06:44 PM (IST)
Updated Date: Wed, 08 Apr 2026 06:47 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਪਿਛਲੇ ਦਿਨੀਂ ਹਲਕਾ ਗੁਰੂਹਰਸਹਾਏ ਅੰਦਰ ਸਾਹਮਣੇ ਆਏ ਫੱਕ ਚੋਰੀ ਮਾਮਲੇ ਨੇ ਉਸ ਵੇਲੇ ਹੋਰ ਤੂਲ ਫੜ੍ਹ ਲਈ ਜਦੋਂ ਇਲਾਕੇ ਦੀਆਂ ਵੱਖ-ਵੱਖ ਇਨਸਾਫ਼ ਪਸੰਦ ਜਥੇਬੰਦੀਆਂ ਵੱਲੋਂ ਇਸ ਮਾਮਲੇ ਦੇ ਹੱਲ ਲਈ ਇਕ ਸਾਂਝੀ ਸੰਘਰਸ਼ ਕਮੇਟੀ ਬਣਾ ਕੇ ਸੰਘਰਸ਼ ਨੂੰ ਤੇਜ ਕਰਨ ਦਾ ਐਲਾਨ ਕਰ ਦਿੱਤਾ। ਇਸ ਸਬੰਧ ਵਿਚ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਕੁਲਦੀਪ ਸਿੰਘ ਮੋਠਾਂ ਵਾਲਾ, ਭਾਰਤੀ ਕਿਸਾਨ ਯੂਨੀਅਨ ਡਕਾਉਂਦਾ, ਸਰਬ ਭਾਰਤ ਨੌਜਵਾਨ ਸਭਾ ਚਰਨਜੀਤ ਸਿੰਘ ਛਾਂਗਾ ਰਾਏ, ਪਲੇਦਾਰ ਯੂਨੀਅਨ ਦੇ ਗੁਰਸੇਵਕ ਸਿੰਘ ਤੇ ਵਾਰਸ ਪੰਜਾਬ ਦੇ ਜਤਿੰਦਰ ਕੰਬੋਜ ਅਤੇ ਪੀੜਤ ਮਜ਼ਦੂਰਾਂ ਔਰਤਾਂ ਅਤੇ ਮਰਦਾਂ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਗੰਭੀਰ ਵਿਚਾਰ ਚਰਚਾ ਕਰਨ ਉਪਰੰਤ ਸਰਬ ਸੰਮਤੀ ਨਾਲ ਇਕ ਸਾਂਝੀ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ। ਆਗੂਆਂ ਨੇ ਅੱਗੇ ਕਿਹਾ ਕਿ ਇਹ ਧੱਕਾ ਪਹਿਲੀ ਵਾਰ ਨਹੀਂ ਹੋਇਆ ਬਲਕਿ ਹਰ ਸਾਲ ਹੀ ਕੀਤਾ ਜਾਂਦਾ ਸੀ ਅਤੇ ਬੋਲਣ ਵਾਲੇ ਮਜ਼ਦੂਰਾਂ ਨੂੰ ਡਰਾ ਧਮਕਾ ਕੇ ਆਵਾਜ਼ ਚੁੱਕਣ ਤੋਂ ਦਬਾਇਆ ਜਾਂਦਾ ਸੀ ਅਤੇ ਮੋਟੀ ਕਮਾਈ ਕਰਕੇ ਆਪਸ ਵਿੱਚ ਹਿੱਸੇ ਵੰਡੇ ਜਾਂਦੇ ਸਨ।ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੱਗੇ ਕਿਹਾ ਕਿ ਜਲਦੀ ਹੀ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਕਰਕੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ ਅਤੇ ਫੱਕ ਚੋਰੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਵਾਉਣ ਅਤੇ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਰਾਜ ਕੁਮਾਰ ਬਹਾਦਰ ਕੇ, ਮਨਜੀਤ ਮਨੂੰ, ਸਤਨਾਮ ਕਚੂਰਾ, ਸ਼ਿੰਗਾਰਾ ਸਿੰਘ, ਕਰਨੈਲ ਸਿੰਘ, ਗੁਰਜੀਤ ਸਿੰਘ, ਧਰਮਜੀਤ ਸਿੰਘ, ਹਰਭਗਵਾਨ ਚੰਦ, ਛਿੰਦਰ ਸਿੰਘ, ਤਾਰੋ, ਪਾਲੋ, ਰੋਸ਼ਨੀ, ਰੀਨਾ ਅਤੇ ਪੂਜਾ ਆਦਿ ਵੀ ਸ਼ਾਮਲ ਸਨ।