ਫਿਰੋਜ਼ਪੁਰ : ਥਾਣਾ ਸਿਟੀ ਜ਼ੀਰਾ ਅਧੀਨ ਸਬਜ਼ੀ ਵਿਕ੍ਰੇਤਾ 'ਤੇ ਬਦਨਾਮੀ ਕਰਨ ਦਾ ਦੋਸ਼ ਲਗਾਉਂਦਿਆ ਹੋਏ ਉਸ 'ਤੇ ਬੇਸਬਾਲ ਨਾਲ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ। ਜ਼ਖਮੀ ਹਾਲਤ 'ਚ ਨੌਜਵਾਨ ਨੇ ਮੈਡੀਕਲ ਕਾਲਜ ਫਰੀਦਕੋਟ 'ਚ ਇਲਾਜ਼ ਦੌਰਾਨ ਮੌਤ ਹੋ ਗਈ। ਜਦਕਿ ਮਾਂ ਗੰਭੀਰ ਰੂਪ ਤੋਂ ਜ਼ਖਮੀ ਹੈ। 12 ਜੂਨ ਨੂੰ ਹੋਈ ਵਾਰਦਾਤ ਤੋਂ ਬਾਅਦ ਪੁਲਿਸ ਨੇ 11 ਲੋਕਾਂ ਖ਼ਿਲਾਫ਼ ਧਾਰਾ 302 ਸਮੇਤ ਹੋਰ ਕਈ ਧਾਰਾਵਾਂ ਲਗਾ ਕੇ ਮੁਕੱਦਮਾ ਦਰਜ ਕੀਤਾ ਹੈ। ਫਿਲਹਾਲ ਪੁਲਿਸ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।

ਜ਼ੀਰਾ ਦੇ ਘੋੜ ਮੁਹਲਾ ਨਿਵਾਸੀ ਸੱਤਪਾਲ ਮੋਂਗਾ ਨੇ ਦੋਸ਼ ਲਗਾਇਆ ਕਿ ਉਸ ਦਾ ਬੇਟਾ ਸੁਨੀਲ ਕੁਮਾਰ ਤੇ ਪਤਨੀ ਮਮਤਾ ਰਾਣੀ ਜਦਕਿ ਪੁਰਾਣਾ ਤਹਿਸੀਲ ਕਾਂਪਲੈਕਸ ਜ਼ੀਰਾ ਗੇਟ ਦੇ ਬਾਹਰ ਸਬਜ਼ੀ ਵੇਚਦੇ ਹਨ, 12 ਜੂਨ ਨੂੰ ਜਦੋਂ ਉਹ ਆਪਣੀ ਪਤਨੀ ਕੋਲ ਪਹੁੰਚਿਆ ਤਾਂ ਉੱਥੇ ਦੇਖਿਆ ਕਿ ਜਸਪਾਲ ਸਿੰਘ, ਕਰਨ ਸ਼ਰਮਾ, ਗੁਰਪ੍ਰੀਤ ਸਿੰਘ ਗੌਰਾ, ਰਣਜੀਤ ਸਿੰਘ, ਸੁਖਚੈਨ ਸਿੰਘ, ਕੇਸਰ ਸਿੰਘ ਆਪਣੇ 3-4 ਅਣਪਛਾਤੇ ਸਾਥੀਆਂ ਨਾਲ-ਨਾਲ ਆਏ ਤੇ ਉਸ ਦੇ ਬੇਟੇ 'ਤੇ ਹਮਲਾ ਕਰ ਦਿੱਤਾ। ਸੱਤਪਾਲ ਨੇ ਦੱਸਿਆ ਕਿ ਉਨ੍ਹਾਂ ਸ਼ੋਰ ਮਚਾਇਆ ਤਾਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਨੇ ਮੁੰਡੇ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਜਦਕਿ ਮਾਂ ਗੰਭੀਰ ਰੂਪ ਤੋਂ ਜ਼ਖਮੀ ਹੈ। ਪਿਤਾ ਸੱਤਪਾਲ ਮੋਂਗਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਦੀ ਜਲਦ ਤੋਂ ਜਲਦ ਗ੍ਰਿਫਤਾਰੀ ਕਰ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਾਂਚ ਅਧਿਕਾਰੀ ਐੱਸਆਈ ਸ਼ਿਮਲਾ ਰਾਣੀ ਨੇ ਦੱਸਿਆ ਕਿ ਬੇਸ਼ਕ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ, ਪਰ ਥਾਣਾ ਸਿਟੀ ਪੁਲਿਸ ਨੇ 11 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Posted By: Amita Verma