ਸਪੀਕਰ ਸੰਧਵਾਂ ਨੇ ਭਗਤ ਬਾਬਾ ਮਿਲਖਾ ਸਿੰਘ ਦੀ ਹਾਲ ਜਾਣਿਆ
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਹੁੰਚੇ ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ ’ਚ
Publish Date: Sat, 04 Apr 2026 04:43 PM (IST)
Updated Date: Sat, 04 Apr 2026 04:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ ’ਚ ਪਹੁੰਚ ਕੇ ਭਗਤ ਬਾਬਾ ਮਿਲਖਾ ਸਿੰਘ ਦੀ ਸਿਹਤ ਦਾ ਹਾਲ ਜਾਣਿਆ ਤੇ ਉਨ੍ਹਾਂ ਦੀ ਸਿਹਤ ਯਾਬੀ ਲਈ ਕਾਮਨਾ ਕੀਤੀ। ਸਪੀਕਰ ਨੇ ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਵੱਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਅਤੇ ਲੋਕ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸੰਤ ਮਹਾਂਪੁਰਸ਼ ਜਿੱਥੇ ਗੁਰਬਾਣੀ ਰਾਹੀਂ ਲੋਕਾਂ ਨੂੰ ਪ੍ਰਮਾਤਮਾ ਨਾਲ ਜੋੜਦੇ ਹਨ, ਉਥੇ ਲੋਕ ਭਲਾਈ ਦੇ ਕੰਮਾਂ ਦੇ ਜਰੀਏ ਸਮਾਜ ਅੰਦਰ ਫੈਲੀਆਂ ਕੁਰੀਤੀਆਂ ਨੂੰ ਵੀ ਖ਼ਤਮ ਕਰ ਲਈ ਵੱਡੇ ਯਤਨ ਕਰ ਰਹੇ ਹਨ। ਇਸ ਮੌਕੇ ਭਗਤ ਬਾਬਾ ਮਿਲਖਾ ਸਿੰਘ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸਿਰੋਪਾ ਦੇ ਸਨਮਾਨਿਤ ਕੀਤਾ ਗਿਆ। ਦੱਸ ਦਈਏ ਕਿ ਭਗਤ ਬਾਬਾ ਮਿਲਖਾ ਸਿੰਘ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਹਨ ਤੇ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਇਸ ਮੌਕੇ ਇੰਦਰਪਾਲ ਸਿੰਘ ਮੈਨੇਜਰ ਗੁਰੂ ਰਾਮ ਦਾਸ ਪਬਲਿਕ ਸਕੂਲ ਸ਼ਾਹਦੀਨ ਵਾਲਾ, ਅਮਰੀਕ ਸਿੰਘ ਨੰਬਰਦਾਰ, ਭਾਈ ਨਿਰਵੈਰ ਸਿੰਘ, ਮਨਪ੍ਰੀਤ ਸਿੰਘ ਸਾਬਕਾ ਸਰਪੰਚ, ਮਨਿਦਰ ਸਿੰਘ, ਗੁਰਚਰਨ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਹਾਜ਼ਰ ਸਨ।