ਜੇਈਈ ਮੇਨਜ਼ ’ਚ ਵਿਵੇਕਾਨੰਦ ਸਕੂਲ ਦੇ ਬੱਚੇ ਚਮਕੇ
ਜੇਈਈ ਮੇਨਜ਼–2026 ਵਿਚ ਵਿਵੇਕਾਨੰਦ ਵਰਲਡ ਸਕੂਲ ਦੇ ਵਿਦਿਆਰਥੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ
Publish Date: Tue, 17 Feb 2026 06:17 PM (IST)
Updated Date: Tue, 17 Feb 2026 06:18 PM (IST)

ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜੇਈਈ ਮੇਨਜ਼–2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਦੇ ਸੱਤ ਵਿਦਿਆਰਥੀਆਂ ਨੇ ਜੇਈਈ ਐਡਵਾਂਸਡ–2026 ਲਈ ਯੋਗਤਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਡਾ. ਐੱਸਐੱਨ ਰੁਦਰਾ ਨੇ ਦੱਸਿਆ ਕਿ ਪ੍ਰਿਯਾਂਸ਼ੂ ਨੇ 97.16 ਪ੍ਰਤੀਸ਼ਤ ਅੰਕ, ਮਾਹਿਰ ਗੁਪਤਾ ਨੇ 96.85 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ, ਜਦਕਿ ਅਭਿਨਵ ਅਰੋੜਾ ਨੇ 94.4 ਅਤੇ ਸ਼ੁਕਲ ਜੈਨ ਨੇ 94.2 ਪ੍ਰਤੀਸ਼ਤ ਅੰਕ ਹਾਸਲ ਕੀਤੇ। ਇਸੇ ਤਰ੍ਹਾਂ ਨਮਿਸ਼ ਜਿੰਦਲ ਨੇ 92.5 ਪ੍ਰਤੀਸ਼ਤ, ਤਮੀਰ ਸਿੰਗਲਾ ਨੇ 90.86 ਪ੍ਰਤੀਸ਼ਤ ਅਤੇ ਪ੍ਰਣਵ ਸਹਿਗਲ ਨੇ 89.88 ਪ੍ਰਤੀਸ਼ਤ ਅੰਕ ਹਾਸਲ ਕਰਕੇ ਯੋਗਤਾ ਪ੍ਰਾਪਤ ਕੀਤੀ। ਡਾਇਰੈਕਟਰ ਡਾ. ਐੱਸਐੱਨ ਰੁਦਰਾ, ਸਕੱਤਰ ਡੌਲੀ ਭਾਸਕਰ, ਮੁੱਖ ਪ੍ਰਸ਼ਾਸਕ ਪਰਮਵੀਰ ਸ਼ਰਮਾ, ਵਾਈਸ ਪ੍ਰਿੰਸੀਪਲ ਐਡਮਿਨ ਮਹਿਮਾ ਕਪੂਰ ਅਤੇ ਵਾਈਸ ਪ੍ਰਿੰਸੀਪਲ ਅਕੈਡਮਿਕਸ ਸ਼ਿਪਰਾ ਅਰੋੜਾ ਨੇ ਵਿਦਿਆਰਥੀਆਂ ਦਾ ਮਿਠਾਈ ਨਾਲ ਉਨ੍ਹਾਂ ਦਾ ਮੂੰਹ ਮਿੱਠਾ ਕੀਤਾ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸੰਸਾ ਕਰਦਿਆਂ ਅਧਿਆਪਕਾਂ ਅਤੇ ਮਾਪਿਆਂ ਵੱਲੋਂ ਮਿਲੇ ਲਗਾਤਾਰ ਸਹਿਯੋਗ ਅਤੇ ਮਾਰਗਦਰਸ਼ਨ ਨੂੰ ਵੀ ਸਲਾਹਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਰੁਦਰਾ ਨੇ ਕਿਹਾ ਕਿ ਇਹ ਸਫਲਤਾ ਸਿਰਫ਼ ਇਕ ਸ਼ੁਰੂਆਤ ਹੈ ਅਤੇ ਵਿਦਿਆਰਥੀਆਂ ਨੂੰ ਆਤਮ ਵਿਸ਼ਵਾਸ ਅਤੇ ਦ੍ਰਿੜਤਾ ਨਾਲ ਅੱਗੇ ਵੱਧਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਲਗਾਤਾਰ ਸਿੱਖਣ, ਆਪਣੇ ਟੀਚਿਆਂ ’ਤੇ ਕੇਂਦ੍ਰਿਤ ਰਹਿਣ ਅਤੇ ਗਿਆਨ ਤੇ ਨਵੀਨਤਾ ਰਾਹੀਂ ਸਮਾਜ ਵਿਚ ਸਕਾਰਾਤਮਕ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਸਖ਼ਤ ਅਨੁਸ਼ਾਸਨ ਅਤੇ ਸਕੂਲ ਵੱਲੋਂ ਮੁਹੱਈਆ ਕਰਵਾਏ ਗਏ ਮਜ਼ਬੂਤ ਅਕੈਡਮਿਕ ਮਾਹੌਲ ਦਾ ਨਤੀਜਾ ਹੈ। ਵਿਵੇਕਾਨੰਦ ਵਰਲਡ ਸਕੂਲ ਹਮੇਸ਼ਾ ਹੀ ਉੱਚ ਗੁਣਵੱਤਾ ਵਾਲੀ ਸਿੱਖਿਆ ਲਈ ਪ੍ਰਸਿੱਧ ਰਿਹਾ ਹੈ। ਡਾ. ਰੁਦਰਾ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਸਕੂਲ ਲਈ ਵੱਡੇ ਮਾਣ ਦੀ ਗੱਲ ਹੈ ਕਿ ਇੱਥੋਂ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ਦੀ ਇਸ ਮੁਸ਼ਕਿਲ ਪ੍ਰੀਖਿਆ ਵਿਚ ਉੱਚ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਹ ਭਰੋਸਾ ਵੀ ਦਿੱਤਾ ਕਿ ਸਕੂਲ ਭਵਿੱਖ ਦੀ ਤਿਆਰੀ ਲਈ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਪ੍ਰਦਾਨ ਕਰਦਾ ਰਹੇਗਾ।