- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀ.ਯੂ ਸੈਨੇਟ ਚੋਣਾਂ ’ਚ ਸੁਰਜੀਤ ਮੋਹਾਲੀ ਦੇ ਹੱਕ ’ਚ ਜ਼ੀਰਾ ’ਚ ਗੂੰਜੀ ਹਮਾਇਤ ਦੀ ਆਵਾਜ਼

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ
ਜ਼ੀਰਾ : ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ-2026 ਲਈ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਇਕ ਚੋਣ ਮੀਟਿੰਗ ਕਰਵਾਈ ਗਈ, ਜਿਸ ਵਿਚ ਸੈਨੇਟ ਉਮੀਦਵਾਰ ਸੁਰਜੀਤ ਸਿੰਘ ਮੋਹਾਲੀ (ਲੜੀ ਨੰਬਰ 48) ਦੇ ਹੱਕ ਵਿੱਚ ਜ਼ਬਰਦਸਤ ਸਮਰਥਨ ਪ੍ਰਗਟ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਹੱਕ ਕਾਇਮ ਰੱਖਣ ਅਤੇ ਪ੍ਰਬੰਧਕੀ ਸੁਧਾਰਾਂ ਲਈ ਅਜਿਹੇ ਸੁਝਵਾਨ ਵਿਅਕਤੀਆਂ ਦਾ ਸੈਨੇਟ ਵਿੱਚ ਹੋਣਾ ਬਹੁਤ ਜ਼ਰੂਰੀ ਹੈ। ਸਰਕਾਰੀ ਸਕੂਲ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਹਾਂਡਾ, ਸੂਬਾ ਵਿੱਤ ਸਕੱਤਰ ਨਵੀਨ ਕੁਮਾਰ ਸਚਦੇਵਾ, ਹੈੱਡਮਾਸਟਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਿਸ਼ੇਸ਼ ਕੁਮਾਰ ਸਚਦੇਵਾ, ਕੋਆਪ੍ਰੇਟਿਵ ਬੈਂਕ ਯੂਨੀਅਨ ਦੇ ਸੂਬਾ ਪ੍ਰਧਾਨ ਨਿਤਿਨ ਕੱਕੜ,ਪ੍ਰਕਿਰਤੀ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ,ਸਮਾਜ ਸੇਵੀ ਆਗੂ ਨਰਿੰਦਰ ਸਿੰਘ,ਟਰੇਡ ਯੂਨੀਅਨ ਪ੍ਰਧਾਨ ਅੰਗਰੇਜ ਸਿੰਘ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਸਾਧੂਵਾਲਾ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਕਰਮੂਵਾਲਾ ਨੇ ਕਿਹਾ ਕਿ ਸੁਰਜੀਤ ਸਿੰਘ ਮੋਹਾਲੀ ਨੇ ਆਪਣੇ ਕਾਰਜਕਾਲ ਦੌਰਾਨ ਅਧਿਆਪਕਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਹਮੇਸ਼ਾ ਅਵਾਜ਼ ਬੁਲੰਦ ਕੀਤੀ ਹੈ। ਇਸ ਮੌਕੇ ਸੁਖਵਿੰਦਰਜੀਤ ਸਿੰਘ ਗਿੱਲ, ਗੁਰਵੀਰ ਸਿੰਘ, ਬਲਵਿੰਦਰ ਸਿੰਘ ਭੁੱਟੋ, ਜਗਸੀਰ ਸਿੰਘ ਗਿੱਲ, ਜਸਪ੍ਰੀਤ ਸਿੰਘ,ਅਵਤਾਰ ਸਿੰਘ ਸੰਧੂ, ਭੁਪਿੰਦਰ ਸਿੰਘ,ਹਰਪਾਲ ਸਿੰਘ ਸੰਧੂ,ਪ੍ਰੇਮ ਸਿੰਘ,ਮਹਿਤਾਬ ਸਿੰਘ, ਸੁਮੇਸ਼ ਸਚਦੇਵਾ, ਕਾਹਨ ਸਿੰਘ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ, ਮੇਜਰ ਸਿੰਘ, ਗੁਰਲਾਭ ਸਿੰਘ, ਜਸਵੀਰ ਸਿੰਘ ਅਤੇ ਜਤਿੰਦਰ ਸਿੰਘ ਸਮੇਤ ਸੈਂਕੜੇ ਸਮਰਥਕ ਹਾਜ਼ਰ ਸਨ।