ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਸਾਡੇ ਦੇਸ਼ ਦੇ ਲੋਕਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਅਸੀਂ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਦੇ ਨਾਗਰਿਕ ਹਾਂ। ਲੋਕਤੰਤਰ ਦੀ ਸਫ਼ਲਤਾ ਅਤੇ ਮਜ਼ਬੂਤੀ ਲਈ ਹਰ ਇੱਕ ਵੋਟ ਮਹੱਤਵਪੂਰਨ ਹੈ। ਇਸ ਲਈ ਵੋਟਰ ਆਪਣੀ ਵੋਟ ਦੇ ਮਹੱਤਵ ਨੂੰ ਸਮਝਣ ਅਤੇ ਵੱਧ ਤੋ ਵੱਧ ਲੋਕ ਵੋਟਿੰਗ ਪ੍ਰਕਿਰਿਆ ਨਾਲ ਜੁੜਨ ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਿਫ਼ਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਜ਼ਿਲ੍ਹਾ ਪੱਧਰੀ 11ਵੇ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੇ ਪ੍ਰਧਾਨਗੀ ਭਾਸ਼ਨ ਦੋਰਾਨ ਕੀਤਾ। ਉਨ੍ਹਾਂ ਸਮਾਗਮ ਦੌਰਾਨ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਬਣਾਏ ਰੱਖਣ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਗਰਿਮਾਂ ਨੂੰ ਬਰਕਰਾਰ ਰੱਖਦੇ ਹੋਏ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਸਬੰਧੀ ਸਹੁੰ ਵੀ ਚੁਕਾਈ। ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ 18 ਤੋਂ 19 ਸਾਲ ਦੇ ਨਵੇਂ ਵੋਟਰਾਂ ਨੂੰ ਫ਼ੋਟੋ ਵੋਟਰ ਕਾਰਡ ਵੰਡੇ ਗਏ। ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਵੱਲੋ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨ ਜਿਲ੍ਹੇ ਦੇ ਵੱਖ ਵੱਖ ਪ੍ਰਮੁੱਖ ਸਥਾਨਾਂ ਤੇ ਪਹੁੰਚ ਕੇ ਆਮ ਵੋਟਰਾਂ ਤੋਂ ਇਲਾਵਾ ਨੌਜਵਾਨ,ਵਿਕਲਾਂਗ ਵੋਟਰਾਂ, ਪ੍ਰਵਾਸੀ ਮਜ਼ਦੂਰਾਂ, ਸਰਵਿਸ ਵੋਟਰਾਂ ਅਤੇ ਐਨਆਰਆਈ ਵੋਟਰਾਂ ਦੀ ਚੋਣਾਂ ਦੌਰਾਨ ਭਾਗੀਦਾਰੀ ਨੂੰ ਵਧਾਉਣ ਲਈ ਵਿਸ਼ੇਸ਼ ਤੌਰ 'ਤੇ ਜਾਗਰੂਕ ਕਰੇਗੀ। ਉਨ੍ਹਾਂ ਸਮੂਹ ਨੌਜਵਾਨਾਂ ਤੇ ਲੋਕਾਂ ਨੂੰ ਅਪੀਲ ਕੀਤੀ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਵੱਲੋਂ ਵੱਧ ਤੋਂ ਵੱਧ ਵੋਟ ਬਣਵਾਏ ਜਾਣ ਅਤੇ ਉਹ ਆਪਣੀ ਵੋਟ ਦੇ ਹੱਕ ਦਾ ਬਿਨਾਂ ਡਰ, ਭੈਅ ਜਾਂ ਲਾਲਚ ਦੇ ਇਸਤੇਮਾਲ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ, ਰਣਜੀਤ ਸਿੰਘ ਐੱਸਡੀਐਮ ਜ਼ੀਰਾ ਨੇ ਵੀ ਸੰਬੋਧਨ ਕਰਦਿਆਂ ਵੋਟ ਦਾ ਇਸਤੇਮਾਲ ਨਿਡਰ ਹੋ ਕੇ ਬਿਨ੍ਹਾ ਕਿਸੇ ਲਾਲਚ ਦੇ ਕਰਨ ਦੀ ਅਪੀਲ ਕੀਤੀ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਦੀ ਵਿਦਿਆਰਥਨ ਮਿਸ ਦਿਵਿਆ ਨੇ ਵੋਟ ਦੀ ਮਹੱਤਤਾ ਤੇ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ। ਇੰਦਰਜੀਤ ਜੋਸ਼ੀ ਤਹਿਸੀਲਦਾਰ ਚੋਣਾਂ ਅਤੇ ਜ਼ਿਲ੍ਹਾ ਸਵੀਪ ਨੋਡਲ ਅਫਸਰ ਡਾ. ਸਤਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਰਾਸ਼ਟਰੀ ਵੋਟਰ ਦਿਵਸ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਲੋਕਤੰਤਰਿਕ ਦੇਸ਼ ਵਿਚ ਵੋਟ ਦੀ ਅਥਾਹ ਤਾਕਤ ਹੈ, ਇਸ ਲਈ 25 ਜਨਵਰੀ ਦਾ ਦਿਨ ਹਰ ਸਾਲ ਰਾਸ਼ਟਰੀ ਵੋਟਰ ਦਿਵਸ ਵਜੋਂ ਪੂਰੇ ਦੇਸ਼ ਵਿੱਚ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਇੰਦਰਜੀਤ ਜੋਸ਼ੀ ਤਹਿਸੀਲਦਾਰ, ਡਾ. ਸਤਿੰਦਰ ਸਿੰਘ ਸਵੀਪ ਨੋਡਲ ਅਫਸਰ, ਤਰਲੋਚਨ ਸਿੰਘ ਪ੍ਰਰੋਗਰਾਮਰ, ਕਮਲ ਸ਼ਰਮਾ, ਲਖਵਿੰਦਰ ਸਿੰਘ ਪਿੱਪਲ ਸਿੰਘ, ਚਮਕੌਰ ਸਿੰਘ, ਸ਼ਮਾ ਰਾਣੀ ,ਪ੍ਰਵੀਨ ਬਾਲਾ, ਪਿੱਪਲ ਸਿੰਘ, ਸੁਖਚੈਨ ਸਿੰਘ, ਚਰਨਜੀਤ ਸਿੰਘ ਚਾਹਲ ਅਤੇ ਜਸਵੰਤ ਸਿੰਘ ਸੈਣੀ ਵੀ ਹਾਜ਼ਰ ਸਨ।