ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ, ਰਜਿਸਟਰਡ ਗ੍ਰੈਜੂਏਟ ਹਲਕੇ ਲਈ ਪੰਜਾਬ ਸਮੇਤ ਵੱਖ-ਵੱਖ ਸ਼ਹਿਰਾਂ 'ਚ ਵੋਟਿੰਗ ਸ਼ੁਰੂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਲਈ ਐਤਵਾਰ ਨੂੰ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ। ਰਜਿਸਟਰਡ ਗ੍ਰੈਜੂਏਟ ਹਲਕੇ ਲਈ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੋਂ ਇਲਾਵਾ ਵੱਖ-ਵੱਖ ਸ਼ਹਿਰਾਂ ਵਿੱਚ ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਸਵੇਰ ਤੋਂ ਹੀ ਯੂਨੀਵਰਸਿਟੀ ਦੇ ਰਜਿਸਟਰਡ ਗ੍ਰੈਜੂਏਟ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਰਹੇ ਹਨ। ਯੂਨੀਵਰਸਿਟੀ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਇਹ ਵੋਟਿੰਗ 20 ਸਤੰਬਰ ਨੂੰ ਕਰਵਾਈ ਜਾ ਰਹੀ ਹੈ।
Publish Date: Sun, 20 Sep 2026 10:59 AM (IST)
Updated Date: Sun, 20 Sep 2026 11:00 AM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਲਈ ਐਤਵਾਰ ਨੂੰ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ। ਰਜਿਸਟਰਡ ਗ੍ਰੈਜੂਏਟ ਹਲਕੇ ਲਈ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੋਂ ਇਲਾਵਾ ਵੱਖ-ਵੱਖ ਸ਼ਹਿਰਾਂ ਵਿੱਚ ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਸਵੇਰ ਤੋਂ ਹੀ ਯੂਨੀਵਰਸਿਟੀ ਦੇ ਰਜਿਸਟਰਡ ਗ੍ਰੈਜੂਏਟ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਰਹੇ ਹਨ। ਯੂਨੀਵਰਸਿਟੀ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਇਹ ਵੋਟਿੰਗ 20 ਸਤੰਬਰ ਨੂੰ ਕਰਵਾਈ ਜਾ ਰਹੀ ਹੈ।
ਰਜਿਸਟਰਡ ਗ੍ਰੈਜੂਏਟ ਹਲਕਾ ਸੈਨੇਟ ਚੋਣਾਂ ਦਾ ਅਹਿਮ ਹਿੱਸਾ ਹੈ। ਇਸ ਹਲਕੇ ਤੋਂ ਸੈਨੇਟ ਦੇ 15 ਆਮ ਫੈਲੋ ਚੁਣੇ ਜਾਣੇ ਹਨ। ਇਸ ਵਾਰ ਇਨ੍ਹਾਂ 15 ਅਹੁਦਿਆਂ ਲਈ 51 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਸ ਕਾਰਨ ਮੁਕਾਬਲਾ ਕਾਫ਼ੀ ਬਹੁਕੋਣੀ ਬਣਿਆ ਹੋਇਆ ਹੈ।
ਇਨ੍ਹਾਂ ਚੋਣਾਂ ਵਿੱਚ ਪੰਜਾਬ ਯੂਨੀਵਰਸਿਟੀ ਦੇ ਉਹ ਰਜਿਸਟਰਡ ਗ੍ਰੈਜੂਏਟ ਵੋਟਰ ਵੋਟ ਪਾ ਸੱਕਦੇ ਹਨ ਅਤੇ ਜਿਨ੍ਹਾਂ ਦੇ ਨਾਮ ਅੰਤਿਮ ਵੋਟਰ ਸੂਚੀ ਵਿੱਚ ਦਰਜ ਹਨ। ਯੂਨੀਵਰਸਿਟੀ ਵੱਲੋਂ ਰਜਿਸਟਰਡ ਗ੍ਰੈਜੂਏਟਾਂ ਦੀ ਅੰਤਿਮ ਸੂਚੀ ਅਤੇ ਪੋਲਿੰਗ ਬੂਥਾਂ ਸਬੰਧੀ ਜਾਣਕਾਰੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਯੂਨੀਵਰਸਿਟੀ ਦੇ ਪ੍ਰਬੰਧਕੀ ਢਾਂਚੇ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਸੈਨੇਟ ਦੀਆਂ ਵੱਖ-ਵੱਖ ਚੋਣਾਂ ਕਈ ਪੜਾਵਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਰਜਿਸਟਰਡ ਗ੍ਰੈਜੂਏਟਾਂ ਤੋਂ ਇਲਾਵਾ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਸੰਬੰਧਤ ਕਾਲਜਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਵੀ ਚੋਣ ਪ੍ਰਕਿਰਿਆ ਤੈਅ ਕੀਤੀ ਗਈ ਹੈ।
ਯੂਨੀਵਰਸਿਟੀ ਵੱਲੋਂ ਵੋਟਿੰਗ ਲਈ ਵੱਖ-ਵੱਖ ਥਾਵਾਂ ’ਤੇ ਪੋਲਿੰਗ ਬੂਥਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਚੋਣ ਪ੍ਰਕਿਰਿਆ ਦੌਰਾਨ ਵੋਟਰਾਂ ਦੀ ਪਛਾਣ ਅਤੇ ਵੋਟਿੰਗ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਕਰਵਾਈ ਜਾ ਰਹੀ ਹੈ। ਰਜਿਸਟਰਡ ਗ੍ਰੈਜੂਏਟ ਹਲਕੇ ਦੀ ਵੋਟਿੰਗ ਤੋਂ ਬਾਅਦ ਨਿਰਧਾਰਤ ਪ੍ਰਕਿਰਿਆ ਅਨੁਸਾਰ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।