ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਾਡਾ ਮੁੱਖ ਮਕਸਦ : ਨਰਿੰਦਰ ਕਟਾਰੀਆ
ਮਖੂ ’ਚ ‘ਯੁੱਧ ਨਸ਼ਿਆਂ ਵਿਰੁੱਧ’ ਰੈਲੀਆਂ ਦਾ ਸਿਲਸਿਲਾ ਲਗਾਤਾਰ ਜਾਰੀ
Publish Date: Sun, 18 Jan 2026 03:24 PM (IST)
Updated Date: Sun, 18 Jan 2026 03:28 PM (IST)
ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ (ਫਿਰੋਜ਼ਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਮਖੂ ’ਚ ‘ਯੁੱਧ ਨਸ਼ਿਆਂ ਵਿਰੁੱਧ’ ਰੈਲੀ ਲਗਾਤਾਰ ਜਾਰੀ ਹੈ। ਜਿਸ ਤਹਿਤ ਵਾਰਡ ਨੰਬਰ 13 ’ਚ ਨਗਰ ਪੰਚਾਇਤ ਮਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਅਤੇ ਕੌਂਸਲਰ ਦਵਿੰਦਰ ਸਿੰਘ ਬੱਬੂ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਰੈਲੀ ਕੱਢੀ ਗਈ। ਇਸ ਰੈਲੀ ਦੌਰਾਨ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਨੇ ਕਿਹਾ ਕਿ ਜੇਕਰ ਤੁਸੀਂ ਆਪਣਾ ਆਲਾ-ਦੁਆਲਾ ਤੇ ਪੰਜਾਬ ਨੂੰ ਨਸ਼ਾ ਮੁਕਤ ਦੇਖਣਾ ਚਾਹੁੰਦੇ ਹੋ ਤਾਂ ਨਸ਼ਿਆਂ ਵਿਰੁੱਧ ਜਾਗਰੂਕ ਹੋ ਕੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਹਿੱਸਾ ਬਣੋ ਅਤੇ ਨਸ਼ਾ ਤਸਕਰਾਂ ਬਾਰੇ ਜੇਕਰ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਦੀ ਸੂਚਨਾ ਸਰਕਾਰ ਦੇ ਨੁਮਾਇੰਦੇ ਜਾਂ ਪੁਲਿਸ ਵਿਭਾਗ ਨੂੰ ਦੇਵੋਂ। ਇਸ ਮੌਕੇ ਕੌਂਸਲਰ ਦਵਿੰਦਰ ਸਿੰਘ ਬੱਬੂ, ਕੌਂਸਲਰ ਵਰਿੰਦਰ ਠੁਕਰਾਲ, ਕੌਸਲਰ ਹੀਰਾ ਸਿੰਘ, ਯੂਥ ਆਗੂ ਗੁਰਪ੍ਰੀਤ ਸਿੰਘ ਗੋਪੀ, ਬਿੱਟੂ ਅਤੇ ਨਗਰ ਪੰਚਾਇਤ ਮਖੂ ਤੋਂ ਰਾਜ ਕਮਲ, ਬਲਵਿੰਦਰ ਸਿੰਘ ਸੋਨੂੰ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹੀਰਾ ਸਿੰਘ, ਸੁਧੀਰ ਕੁਮਾਰ ਆਦਿ ਹਾਜ਼ਰ ਸਨ।