ਮਮਦੋਟ ਦੀ ਦਾਣਾ ਮੰਡੀ ਵਿਚ ਕਣਕ ਦੀ ਆਮਦ ਸ਼ੁਰੂ
ਮਮਦੋਟ ਦੀ ਦਾਣਾ ਮੰਡੀ ਵਿਚ ਕਣਕ ਦੀ ਆਮਦ ਸ਼ੁਰੂ
Publish Date: Fri, 10 Apr 2026 06:53 PM (IST)
Updated Date: Fri, 10 Apr 2026 06:56 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ, ਮਮਦੋਟ: ਮਾਰਕੀਟ ਕਮੇਟੀ ਮਮਦੋਟ ਦੇ ਅਧੀਨ ਆਉਂਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਨੇ ਦੱਸਿਆ ਕਿ ਕਮੇਟੀ ਵੱਲੋਂ ਮੰਡੀਆਂ ਦੀ ਸਾਫ ਸਫਾਈ ਦਾ ਪ੍ਰਬੰਧ ਅਤੇ ਕਿਸਾਨਾਂ ਵਾਸਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅਗਲੇ ਕੁਝ ਦਿਨਾਂ ਤੋਂ ਮੰਡੀਆਂ ਵਿਚ ਪੰਜਾਬ ਸਰਕਾਰ ਵੱਲੋਂ ਬੋਲੀ ਚਾਲੂ ਹੋ ਜਾਵੇਗੀ। ਇਸ ਮੌਕੇ ਡਾਕਟਰ ਦਲਜੀਤ ਸਿੰਘ ਜੋਸਨ ਅਤੇ ਹੋਰ ਪਾਰਟੀ ਦੇ ਵਰਕਰ ਉਨ੍ਹਾਂ ਨਾਲ ਸਨ।