ਕਿਸਾਨਾਂ ਨੂੰ 1912.81 ਕਰੋੜ ਰੁਪਏ ਦੀ ਹੋਈ ਅਦਾਇਗੀ : ਡੀਸੀ
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ, ਲਿਫਟਿੰਗ ਵਿਚ ਆਈ ਤੇਜ਼ੀ : ਡਿਪਟੀ ਕਮਿਸ਼ਨਰ
Publish Date: Mon, 04 May 2026 05:59 PM (IST)
Updated Date: Mon, 04 May 2026 06:02 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਘੱਟਣੀ ਸ਼ੁਰੂ ਹੋ ਗਈ ਹੈ ਅਤੇ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਂਦੀ ਗਈ ਹੈ। ਐਤਵਾਰ ਸ਼ਾਮ ਤੱਕ 792285 ਮੀਟਰਕ ਟਨ ਕਣਕ ਦੀ ਮੰਡੀਆਂ ਵਿੱਚ ਆਮਦ ਹੋਈ ਹੈ ਜਿਸ ਵਿੱਚੋਂ 767883 ਮੀਟਰਕ ਟਨ (97 ਫੀਸਦੀ) ਦੀ ਖਰੀਦ ਹੋਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵਲੋਂ 239655 ਮੀਟ੍ਰਿਕ ਟਨ, ਮਾਰਕਫੈਡ ਵਲੋਂ 204784 ਮੀਟ੍ਰਿਕ ਟਨ, ਪਨਸਪ ਵੱਲੋਂ 197007 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵਲੋਂ 126436 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਦੇ ਰੂਪ ਵਿਚ 1912.81 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 424877 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ ਹੈ।