ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ’ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ -ਡਿਪਟੀ ਕਮਿਸ਼ਨਰ
Publish Date: Thu, 23 Apr 2026 03:33 PM (IST)
Updated Date: Fri, 24 Apr 2026 04:01 AM (IST)
-ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 505738 ਮੀਟਰਕ ਟਨ ਕਣਕ ਦੀ ਹੋਈ ਖਰੀਦ
-ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 952 ਕਰੋੜ ਰੁਪਏ ਦੀ ਆਨਲਾਈਨ ਕੀਤੀ ਅਦਾਇਗੀ
-ਖਰੀਦ ਏਜੰਸੀਆਂ ਨੂੰ ਲਿਫਟਿੰਗ ’ਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜ਼ਿਲ੍ਹੇ ਦੇ ਸਾਰੇ ਸਰਕਾਰੀ ਖਰੀਦ ਕੇਦਰਾਂ ’ਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ’ਚ ਬੀਤੀ ਸ਼ਾਮ ਤੱਕ 535542 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਏਜੰਸੀਆਂ ਵਲੋ 505738 ਮੀਟਰਕ ਟਨ (94 ਫੀਸਦੀ) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਬਣਦੀਆਂ ਅਦਾਇਗੀਆਂ 48 ਘੰਟੇ ਦੇ ਅੰਦਰ-ਅੰਦਰ ਬੈਂਕ ਖਾਤਿਆਂ ਰਾਹੀਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਹੋਈ ਕਣਕ ਦੀ ਕੁਲ ਖਰੀਦ ’ਚੋਂ ਪਨਗਰੇਨ ਵੱਲੋਂ 152130 ਮੀਟਰਕ ਟਨ, ਮਾਰਕਫੈੱਡ ਵੱਲੋਂ 140129 ਮੀਟਰਕ ਟਨ, ਪਨਸਪ ਵੱਲੋਂ 136803 ਮੀਟਰਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 76676 ਮੀਟਰਕ ਟਨ ਕਣਕ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ 951.79 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਖਰੀਦੀ ਗਈ ਕਣਕ ਦੀ 97 ਫੀਸਦੀ ਰਕਮ ਬਣਦੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਨਿਰਧਾਰਤ ਸਮੇਂ ਵਿਚ ਕਰਨੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫ਼ਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ।