ਮੰਡੀਆਂ ’ਚ ਕਣਕ ਦੀ ਖ਼ਰੀਦ ਨਿਰੰਤਰ ਜਾਰੀ : ਡੀਸੀ
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਕੰਮ ਨਿਰੰਤਰ ਜਾਰੀ: ਡਿਪਟੀ ਕਮਿਸ਼ਨਰ
Publish Date: Sat, 18 Apr 2026 06:40 PM (IST)
Updated Date: Sat, 18 Apr 2026 06:42 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆ ਵਿਚ ਕਣਕ ਦੀ ਖਰੀਦ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁਲ 137570 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 85789 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਿਕ ਵੱਖ-ਵੱਖ ਏਜੰਸੀਆਂ ਜਿੰਨਾਂ ਵਿਚ ਪਨਗ੍ਰੇਨ ਨੇ 27260 ਮੀਟ੍ਰਿਕ ਟਨ, ਮਾਰਕਫੈਡ ਨੇ 27069 ਮੀਟ੍ਰਿਕ ਟਨ, ਪਨਸਪ ਨੇ 18300 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 13160 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਅਤੇ ਜਲਦ ਹੀ ਖਰੀਦ ਕੀਤੀ ਫਸਲ ਦੀ ਲਿਫਟਿੰਗ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਜਾਰੀ ਹੈ। ਰੋਜ਼ਾਨਾ ਪੱਧਰ ਉੱਤੇ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਫ਼ਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਅੰਦਰ ਸਿੱਧੀ ਖਾਤਿਆਂ ਵਿਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੇ ਭਰੋਸਾ ਦਿੱਤਾ ਹੈ ਕਿ ਬਰਦਾਨਾ ਲੋੜੀਂਦੀ ਮਾਤਰਾ ਵਿਚ ਉਪਲਭਧ ਹੈ, ਜਿਸ ਕਰਕੇ ਲਿਫਟਿੰਗ ਦੀ ਸਮੱਸਿਆ ਵੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਮੰਡੀਆਂ ਵਿਚ ਲਿਆਉਣ ਤੋਂ ਪਹਿਲਾਂ ਚੰਗੀ ਤਰ੍ਹਾਂ ਸੁਕਾ ਕੇ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਅਤੇ ਬਿਨ੍ਹਾ ਕਿਸੇ ਰੁਕਾਵਟ ਦੇ ਕੀਤੀ ਜਾ ਸਕੇ।