ਸੁਖਵਿੰਦਰ ਥਿੰਦ, ਫਾਜ਼ਿਲਕਾ : ਜਨਰਲ ਰੇਤਾ ਵਰਕਰਜ਼ ਯੂਨੀਅਨ ਵੱਲੋਂ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਦਾ ਪੁਤਲਾ ਫੂਕ ਕੇ ਪ੍ਸ਼ਾਸਨ ਵਿਰੁੱਧ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਉਪ ਪ੍ਧਾਨ ਜੰਗੀਰ ਸਿੰਘ ਅਤੇ ਬਲਾਕ ਸਕੱਤਰ ਗੁਰਮੁੱਖ ਸਿੰਘ ਦੀ ਪ੍ਧਾਨਗੀ ਵਿਚ ਇਹ ਪ੍ਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਧਾਨ ਚਿਮਨ ਸਿੰਘ, ਜਨਰਲ ਸਕੱਤਰ ਸੁਬੇਗ ਸਿੰਘ ਅਤੇ ਬਾਲਕ ਫਾਜ਼ਿਲਕਾ ਦੇ ਪ੍ਧਾਨ ਹੁਸ਼ਿਆਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੇਤ ਮਾਈਨਿੰਗ ਵਿਚ ਨਿਯਮਾਂ ਨੂੰ ਤੋੜ ਕੇ 30 ਤੋਂ 40 ਫੁੱਟ ਡੂੰਘਾਈ ਕਰਕੇ ਅਤੇ ਵਾਹਨ ਓਵਰ ਲੋਡ ਕਰਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਤਲੁਜ ਦਰਿਆ ਦੇ ਨਾਲ ਦੇਸ਼ ਦੀ ਸੁਰੱਖਿਆ ਲਈ ਵੀ ਖ਼ਤਰਾ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਸ਼ਾਸਨ ਇੰਨ੍ਹਾਂ ਠੇਕੇਦਾਰਾਂ ਦੇ ਹੱਥਾਂ ਦੀ ਕਠਪੁਤਲੀ ਬਣ ਚੁੱਕਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਦੇ ਮੂਹਰੇ ਦੀ ਲੰਘਦੇ ਇਹ ਓਵਰਲੋਡ ਵਾਹਨਾਂ ਵੱਲ ਕਿਸੇ ਵੀ ਅਧਿਕਾਰੀ ਦਾ ਧਿਆਨ ਨਹੀਂ ਹੈ। ਇਸ ਲਈ ਉਹ ਮੰਗ ਕਰਦੇ ਹਨ ਕਿ ਇੰਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸ਼ਿੰਦਰ ਸਿੰਘ, ਰਾਜ ਸਿੰਘ, ਬੂਟਾ ਸਿੰਘ, ਸਤਨਾਮ ਸਿੰਘ, ਵਜੀਰ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।