ਸਰਕਾਰੀ ਹਾਈ ਸਕੂਲ ਵਕੀਲਾਂ ਵਾਲਾ ’ਚ ਲਾਈ ਵਰਕਸ਼ਾਪ
ਸਰਕਾਰੀ ਹਾਈ ਸਕੂਲ ਵਕੀਲਾਂ ਵਾਲਾ ਵਿਖੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਵਰਕਸ਼ਾਪ ਲਗਾਈ
Publish Date: Thu, 12 Feb 2026 03:51 PM (IST)
Updated Date: Fri, 13 Feb 2026 04:00 AM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਸਰਕਾਰੀ ਹਾਈ ਸਕੂਲ ਵਕੀਲਾਂ ਵਾਲਾ ਵਿਖੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਵੱਖ-ਵੱਖ ਥੀਮਾਂ ਰਾਹੀਂ ਵਿਦਿਆਰਥੀਆਂ ਵਿੱਚ ਇੱਕ ਨਵੀਂ ਪ੍ਰਤਿਭਾ ਉਜਾਗਰ ਕਰਨ ਲਈ ਦੋ ਦਿਨਾਂ ਵਰਕਸ਼ਾਪ ਲਾਈ ਗਈ। ਇਹ ਵਰਕਸ਼ਾਪ ਵਿਭਾਗ ਦੀਆਂ ਹਦਾਇਤਾਂ ਅਤੇ ਸਕੂਲ ਮੁਖੀ ਵਿਸ਼ੇਸ਼ ਸਚਦੇਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਈ ਗਈ। ਵਰਕਸ਼ਾਪ ਦੌਰਾਨ 30 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਸਾਇੰਸ ਅਧਿਆਪਕਾ ਪਰਮਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਪੁਰਾਣੇ ਕੱਪੜਿਆਂ ਤੋਂ ਵੱਖ-ਵੱਖ ਤਰ੍ਹਾਂ ਦੇ ਬੈਗ, ਡੋਰ ਮੈਟ, ਸਜਾਵਟੀ ਵਸਤੂਆਂ ਆਦਿ ਤਿਆਰ ਕਰ ਕੇ ਪ੍ਰਦਰਸ਼ਨੀ ਲਗਾਈ । ਇਸ ਮੌਕੇ ਹੈੱਡ ਮਾਸਟਰ ਵਿਸ਼ੇਸ਼ ਸਚਦੇਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਰਾਣੇ ਕੱਪੜਿਆਂ ਨੂੰ ਇੱਧਰ ਉੱਧਰ ਸੁੱਟਣ ਜਾਂ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਪੁਰਾਣੇ ਕੱਪੜਿਆਂ ਤੋਂ ਕਈ ਪ੍ਰਕਾਰ ਦੀਆਂ ਘਰੇਲੂ ਵਸਤੂਆਂ ਬਣਾ ਕੇ ਅਸੀਂ ਉਨ੍ਹਾਂ ਨੂੰ ਵਰਤੋਂ ਵਿਚ ਲਿਆ ਸਕਦੇ ਹਾਂ। ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਅਧਿਆਪਕਾ ਸੰਦੀਪ ਕੌਰ, ਰਣਜੀਤ ਸਿੰਘ ਕਲਸੀ, ਰੋਹਿਤ ਕੁਮਾਰ, ਗੁਰਪਾਲ ਸਿੰਘ, ਹਰਦੀਪ ਸਿੰਘ, ਰਾਜਵਿੰਦਰ ਕੌਰ, ਸੁਖਪਾਲ ਸਿੰਘ ਆਦਿ ਹਾਜ਼ਰ ਸਨ।