ਸਟਾਫ ਰਿਪੋਰਟਰ, ਫਿਰੋਜ਼ਪੁਰ: ਡਾਇਰੈਕਟਰ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਸਾਲ ਦੀ ਤਰਾਂ੍ਹ ਇਸ ਸਾਲ ਵੀ 9 ਦਸੰਬਰ 2022 ਨੂੰ ਜ਼ਿਲ੍ਹਾ ਬਿਉਰੋ ਆਫ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ/ਮਾਡਲ ਕੈਰੀਅਰ ਸੈਂਟਰ ਵਿਖੇ ਅੰਗਹੀਣਾਂ ਲਈ ਸੰਸਾਰ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਵਿਚ ਪੀਡਬਲਯੂਡੀ ਸਬੰਧਤ ਅੰਗਹੀਣ ਉਮੀਦਵਾਰਾਂ ਨੂੰ ਉਨਾਂ੍ਹ ਦੀ ਯੋਗਤਾ ਅਨੁਸਾਰ ਬਿਉਰੋ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲੇ/ਸਵੈ-ਰੋਜ਼ਗਾਰ ਯੋਜਨਾਵਾਂ/ਸਕਿੱਲ ਕੋਰਸਾਂ ਆਦਿ ਲਾਭ ਦੇਣ ਸਬੰਧੀ ਰਜਿਸਟਰ ਕਰਦੇ ਹੋਏ ਮੌਕੇ 'ਤੇ ਹੀ ਕਰਜ਼ੇ ਸਬੰਧੀ ਫਾਰਮ ਭਰਵਾਏ ਜਾਣਗੇ। ਉਨਾਂ੍ਹ ਪੀਡਬਲਯੂਡੀ ਪ੍ਰਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਭਾਗ ਲੈ ਕੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ।