ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏਵਾਲਾ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏਵਾਲਾ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ
Publish Date: Thu, 24 Sep 2026 04:27 PM (IST)
Updated Date: Fri, 25 Sep 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਅੰਤਰਰਾਸ਼ਟਰੀ ਸ਼ਾਂਤੀ ਅਤੇ ਏਕਤਾ ਨੂੰ ਬਣਾਈ ਰੱਖਣ ਲਈ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਬਲਾਕ ਘੱਲ ਖ਼ੁਰਦ ਜਿਲ੍ਹਾ ਫਿਰੋਜ਼ਪੁਰ ਵਿਖੇ ਵੱਲੋਂ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਸਰਦਾਰ ਓਂਕਾਰ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ਼੍ਰੀਮਤੀ ਸੁਨੀਤਾ ਰਾਣੀ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਘੱਲ ਖੁਰਦ ਸ੍ਰ ਅੰਮ੍ਰਿਤਪਾਲ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਅਤੇ ਸਮੂਹ ਸਕੂਲ ਸਟਾਫ਼ ਦੀ ਅਗਵਾਈ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੰਤਰ-ਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਸਾਲ 2026 ਦੇ ਵਿਸ਼ਵ ਸ਼ਾਂਤੀ ਦਿਵਸ ਦਾ ਥੀਮ ਸ਼ਾਤੀ ਵਿੱਚ ਨਿਵੇਸ਼ ਕਰੋ-ਹਰ ਕਿਸੇ ਲਈ, ਹਰ ਜਗ੍ਹਾ, ਹਰਾ ਦਿਨ ਹੈ, ਮੌਕੇ ’ਤੇ ਵਿਦਿਆਰਥੀਆਂ ਨੂੰ ਵਿਸ਼ਵ ਸ਼ਾਂਤੀ ਦਿਵਸ ਮਨਾਉਣ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦਸਿਆ ਗਿਆ ਕਿ ਅੰਤਰਰਾਸ਼ਟਰੀ ਸ਼ਾਤੀ ਦਿਵਸ 1982 ਤੋਂ ਹਰ ਸਾਲ ਵਿਸ਼ਵ-ਵਿਆਪੀ ਅਹਿੰਸਾ, ਗੱਲਬਾਤ ਅਤੇ 24 ਘੰਟੇ ਦੀ ਜੰਗਬੰਦੀ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ। ਬੱਚਿਆਂ ਨੂੰ ਆਪਸੀ ਭਾਈਚਾਰੇ,ਸ਼ਾਤੀ, ਮਿਲਵਰਤਨ ਨਾਲ ਰਹਿਣ, ਵਾਤਾਵਰਨ ਦੀ ਸੰਭਾਲ ਕਰਨ, ਪਾਣੀ ਦੀ ਸੰਜਮ ਨਾਲ ਵਰਤੋਂ ਕਰਨ, ਪਲਾਸਟਿਕ ਦੇ ਲਿਫਾਫੇ ਤੇ ਪਲਾਸਟਿਕ ਦਾ ਦਾ ਸਾਮਾਨ ਨਾ ਵਰਤਣ ਦਾ ਸੰਦੇਸ਼ ਦਿੱਤਾ ਗਿਆ ਤੇ ਵਿਦਿਆਰਥੀਆਂ ਨੂੰ ਲੋੜਵੰਦਾਂ ਦੀ ਮਦਦ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਵਿਸ਼ਵ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਅਤੇ ਪੀਸ ਟ੍ਰੀ (ਸ਼ਾਤੀ ਦਰੱਖ਼ਤ) ਬਣਾਇਆ ਗਿਆ। ਵਿਦਿਆਰਥੀਆਂ ਦੇ ਵਿਸ਼ਵ ਸ਼ਾਂਤੀ ਦਿਵਸ ਸਬੰਧੀ ਭਾਸ਼ਣ ਮੁਕਾਬਲੇ ਅਤੇ ਚਾਰਟ /ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਸਮਾਗਮ ਦੇ ਅੰਤ ਤੇ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਪਰਮਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ ਇਸ ਮੌਕੇ ਕੰਚਨ ਬਾਲਾ ਸੁਖਮੰਦਰ ਸਿੰਘ ਚਰਨਜੀਤ ਕੌਰ ਸਰਵਜੀਤ ਕੌਰ ਅਤੇ ਗੁਰਦੇਵ ਕੌਰ ਹਾਜ਼ਰ ਸਨ