ਸੁਖਵਿੰਦਰ ਥਿੰਦ, ਫਾਜ਼ਿਲਕਾ : ਪਿੰਡ ਆਸਫਵਾਲਾ ਵਿਖੇ ਰੰਜਿਸ਼ਨ ਇਕ ਕਾਰ ਸਵਾਰ ਨੇ ਪੈਦਲ ਜਾ ਰਹੇ ਨੌਜਵਾਨ ਨੂੰ ਕੁਚਲ ਦਿੱਤਾ, ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਕਾਰ ਚਾਲਕ ਥੋੜ੍ਹੀ ਦੂਰ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਨੌਜਵਾਨ ਦੇ ਚਾਚਾ ਓਮ ਪ੍ਕਾਸ਼ ਨੇ ਦੱਸਿਆ ਕਿ ਉਸ ਦੇ ਭਤੀਜੇ ਨਵਦੀਪ ਰਾਏ ਵਾਸੀ ਪਿੰਡ ਝੁੱਗੇ ਗੁਲਾਬ ਸਿੰਘ ਦੀ ਪਿੰਡ ਦੇ ਹੀ ਨੌਜਵਾਨ ਸੋਨੂੰ ਨਾਲ ਪੁਰਾਣੀ ਰੰਜਿਸ਼ ਸੀ। ਮੰਗਲਵਾਰ ਸਵੇਰੇ ਜਦੋਂ ਨਵਦੀਪ ਰਾਏ ਪੈਦਲ ਪਿੰਡ ਜਾ ਰਿਹਾ ਸੀ ਤਾਂ ਸੋਨੂੰ ਨੇ ਆਪਣੀ ਕਾਰ ਨਾਲ ਉਸ ਨੂੰ ਕੁਚਲ ਦਿੱਤਾ। ਇਸ ਦਾ ਪਤਾ ਲੱਗਣ 'ਤੇ ਪਿੰਡ ਦੇ ਕੁਝ ਲੋਕਾਂ ਨੇ ਕਾਰ ਦਾ ਪਿੱਛਾ ਕੀਤਾ ਪਰ ਸੋਨੂੰ ਕਾਰ ਛੱਡ ਕੇ ਫਰਾਰ ਹੋ ਗਿਆ। ਉਨ੍ਹਾਂ ਨੇ ਨਵਦੀਪ ਨੂੰ ਹਸਪਤਾਲ 'ਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਇਸ ਸਬੰਧੀ ਜਦੋਂ ਥਾਣਾ ਇੰਚਾਰਜ ਇਕਬਾਲ ਖਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਿ੍ਤਕ ਦੇ ਚਾਚਾ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਸੋਨੂੰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਫਿਲਹਾਲ ਫਰਾਰ ਹੈ।