ਮਜੀਠੀਆ ਦੀ ਰਿਹਾਈ ਨਾਲ ਯੂਥ ਅਕਾਲੀ ਦਲ ’ਚ ਉਤਸ਼ਾਹ
ਮਜੀਠੀਆ ਦੀ ਰਿਹਾਈ ਨਾਲ ਯੂਥ ਅਕਾਲੀ ਦਲ ਵਿਚ ਉਤਸ਼ਾਹ : ਗੁਰਪਿੰਦਰ ਸਿੰਘ ਆਸਿਫ ਵਾਲਾ
Publish Date: Wed, 11 Feb 2026 06:57 PM (IST)
Updated Date: Wed, 11 Feb 2026 06:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੱਲਾਂਵਾਲਾ : ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪਿੰਦਰ ਸਿੰਘ ਆਸਿਫ ਵਾਲਾ ਨੇ ਸੀਨੀਅਰ ਆਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ‘ਤੇ ਕਿਹਾ ਕਿ ਇਸ ਨਾਲ ਪਾਰਟੀ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਯੂਥ ਆਕਾਲੀ ਦਲ ਹੁਣ ਹੋਰ ਵੱਡੇ ਪੱਧਰ ਤੇ ਪਾਰਟੀ ਦਾ ਢਾਂਚਾ ਮਜ਼ਬੂਤ ਕਰਨ ਵਿਚ ਕਾਮਯਾਬ ਹੋਵੇਗਾ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਹਮੇਸ਼ਾਂ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸੜਕ ਤੋਂ ਲੈ ਕੇ ਸੰਸਦ ਤੱਕ ਆਵਾਜ਼ ਉਠਾਉਂਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਯੂਥ ਅਕਾਲੀ ਦਲ ਨੌਜਵਾਨਾਂ ਦੇ ਹੱਕਾਂ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਹੋਰ ਸਰਗਰਮੀ ਨਾਲ ਕੰਮ ਕਰੇਗਾ। ਗੁਰਪਿੰਦਰ ਸਿੰਘ ਆਸਿਫ ਵਾਲਾ ਨੇ ਕਿਹਾ ਕਿ ਯੂਥ ਆਕਾਲੀ ਦਲ ਲੋਕਾਂ ਨਾਲ ਜੁੜੇ ਮਸਲਿਆਂ ਨੂੰ ਉਠਾਉਣ ਲਈ ਵਚਨਬੱਧ ਹੈ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਲੋਕ ਹਿੱਤ ਸਭ ਤੋਂ ਵੱਡਾ ਮਕਸਦ ਹੋਣਾ ਚਾਹੀਦਾ ਹੈ ਅਤੇ ਪਾਰਟੀਆਂ ਨੂੰ ਜਨਤਾ ਦੇ ਮੁੱਦਿਆਂ ’ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਮਜ਼ਬੂਤ ਅਤੇ ਸਾਫ ਸਿਆਸਤ ਦੀ ਉਮੀਦ ਕਰਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰੇਗਾ।