- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਵਜ਼ੀਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਰੁਕਨੇ ਵਾਲਾ/ਰੂਪੇ ਵਾਲਾ ਨੇ ਸ਼ਿਕਾਇਤ ’ਤੇ ਦਰਜ ਕਰਵਾਈ ਹੈ ਕਿ ਜਿਸ ਵਿਚ ਉਸ ਨੇ ਦੱਸਿਆ ਕਿ ਦੋਸ਼ੀਅਨ ਲੱਡੂ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਰੂਪੇ ਵਾਲਾ ਥਾਣਾ ਮਮਦੋਟ, ਮੁਖਤਿਆਰ ਸਿੰਘ ਪੁੱਤਰ ਖਜ਼ਾਨ ਸਿੰਘ ਅਤੇ ਸੋਨੂੰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਮੰਡੂਈ ਚੋਲੀਆ, ਥਾਣਾ ਲੋਹੀਆਂ, ਤਹਿਸੀਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਦਿਹਾਤੀ ਨੇ ਉਸ ਦੇ ਲੜਕੇ ਸ਼ਮਸ਼ੇਰ ਸਿੰਘ ਨੂੰ ਅਮਰੀਕਾ ਭੇਜਣ ਦਾ ਝਾਂਸਾ ਦਿੱਤਾ ਸੀ।

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਮਮਦੋਟ ਵਿਖੇ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਠੱਗਾਂ ਨੇ ਇਕ ਵਿਅਕਤੀ ਦੇ ਲੜਕੇ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕੀਤੀ ਹੈ। ਪੁਲਿਸ ਵੱਲੋਂ ਉੱਚ ਅਧਿਕਾਰੀਆਂ ਦੀ ਜਾਂਚ ਰਿਪੋਰਟ ਅਤੇ ਮਨਜ਼ੂਰੀ ਤੋਂ ਬਾਅਦ ਤਿੰਨ ਵਿਅਕਤੀਆਂ ਖਿਲਾਫ 420 ਅਤੇ 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਵਜ਼ੀਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਰੁਕਨੇ ਵਾਲਾ/ਰੂਪੇ ਵਾਲਾ ਨੇ ਸ਼ਿਕਾਇਤ ’ਤੇ ਦਰਜ ਕਰਵਾਈ ਹੈ ਕਿ ਜਿਸ ਵਿਚ ਉਸ ਨੇ ਦੱਸਿਆ ਕਿ ਦੋਸ਼ੀਅਨ ਲੱਡੂ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਰੂਪੇ ਵਾਲਾ ਥਾਣਾ ਮਮਦੋਟ, ਮੁਖਤਿਆਰ ਸਿੰਘ ਪੁੱਤਰ ਖਜ਼ਾਨ ਸਿੰਘ ਅਤੇ ਸੋਨੂੰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਮੰਡੂਈ ਚੋਲੀਆ, ਥਾਣਾ ਲੋਹੀਆਂ, ਤਹਿਸੀਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਦਿਹਾਤੀ ਨੇ ਉਸ ਦੇ ਲੜਕੇ ਸ਼ਮਸ਼ੇਰ ਸਿੰਘ ਨੂੰ ਅਮਰੀਕਾ ਭੇਜਣ ਦਾ ਝਾਂਸਾ ਦਿੱਤਾ ਸੀ।
ਇਸ ਦੌਰਾਨ ਦੋਸ਼ੀਅਨ ਨੇ ਆਪਸ ਵਿਚ ਮਿਲੀਭੁਗਤ ਕਰਕੇ ਉਸ ਨਾਲ ਕਰੀਬ 59 ਲੱਖ ਰੁਪਏ ਦੀ ਠੱਗੀ ਮਾਰੀ। ਇਸ ਮਾਮਲੇ ਦੀ ਡਿਪਟੀ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਅਤੇ ਕਪਤਾਨ ਪੁਲਿਸ ਸਥਾਨਕ ਫਿਰੋਜ਼ਪੁਰ ਵੱਲੋਂ ਪੜਤਾਲ ਕੀਤੀ ਗਈ। ਜਾਂਚਕਰਤਾ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਾਂਚ ਰਿਪੋਰਟ ਤੋਂ ਬਾਅਦ ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਦੀ ਪ੍ਰਵਾਨਗੀ ਨਾਲ ਥਾਣਾ ਮਮਦੋਟ ਵਿਖੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।