ਕੁੱਟਮਾਰ ਤੇ ਜਲੀਲ ਕਰਨ ‘ਤੇ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ, ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ ਕੀਤਾ ਮਾਮਲਾ ਦਰਜ
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਬਲਜੀਤ ਕੌਰ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
Publish Date: Thu, 26 Mar 2026 12:36 PM (IST)
Updated Date: Thu, 26 Mar 2026 12:41 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਥਾਣਾ ਘੱਲਖੁਰਦ ਦੇ ਅਧੀਨ ਆਉਂਦੇ ਪਿੰਡ ਗਿੱਲ ਵਿਖੇ ਇਕ ਨੌਜਵਾਨ ਦੀ ਕੁੱਟਮਾਰ ਕਰਕੇ ਜਲੀਲ ਕਰਨ ਤੇ ਉਸ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦੀ ਖਬਰ ਮਿਲੀ ਹੈ। ਥਾਣਾ ਘੱਲਖੁਰਦ ਪੁਲਿਸ ਨੇ 4 ਵਿਅਕਤੀਆਂ ਖਿਲਾਫ 108 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਲਜੀਤ ਕੌਰ ਪਤਨੀ ਜਗਦੀਸ਼ ਸਿੰਘ ਵਾਸੀ ਪਿੰਡ ਗਿੱਲ ਨੇ ਦੱਸਿਆ ਕਿ ਉਸ ਦੇ ਲੜਕੇ ਗੁਰਪ੍ਰੀਤ ਸਿੰਘ ਨੂੰ ਦੋਸ਼ੀਅਨ ਗੁਰਮੇਲ ਸਿੰਘ ਪੁੱਤਰ ਰਣਜੀਤ ਸਿੰਘ, ਮਨਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ, ਅੰਗਰੇਜ਼ ਸਿੰਘ ਪੁੱਤਰ ਪੱਲਾ ਸਿੰਘ ਅਤੇ ਸੁਖਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਅਨ ਪਿੰਡ ਗਿੱਲ ਵੱਲੋਂ ਕੁੱਟਮਾਰ ਕਰਨ ਅਤੇ ਪਿੰਡ ਵਿਚ ਜਲੀਲ ਕਰਨ ਕਰਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਬਲਜੀਤ ਕੌਰ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।