ਟ੍ਰੇਨ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ
ਮੱਲਾਂਵਾਲਾ ਨੇੜੇ ਪਿੰਡ ਬੂਟੇਵਾਲਾ ਕੋਲ ਟ੍ਰੇਨ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ
Publish Date: Thu, 02 Apr 2026 05:13 PM (IST)
Updated Date: Fri, 03 Apr 2026 04:10 AM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ : ਮੱਲਾਂਵਾਲਾ ਦੇ ਨਜ਼ਦੀਕ ਪਿੰਡ ਬੂਟੇਵਾਲਾ ਕੋਲ ਰੇਲਵੇ ਲਾਈਨਾਂ ’ਤੇ ਇਕ ਨੌਜਵਾਨ ਦੀ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਰਾਤ ਕਰੀਬ 9.30 ਵਜੇ ਦੀ ਹੈ, ਜਦੋਂ ਫਿਰੋਜ਼ਪੁਰ ਤੋਂ ਜੰਮੂ ਤਵੀ ਜਾਣ ਵਾਲੀ ਟ੍ਰੇਨ ਉਸ ਰਸਤੇ ਤੋਂ ਗੁਜ਼ਰ ਰਹੀ ਸੀ। ਉਨ੍ਹਾਂ ਮੁਤਾਬਕ ਉਕਤ ਨੌਜਵਾਨ ਟ੍ਰੇਨ ਦੇ ਅੱਗੇ ਆ ਕੇ ਖੜ੍ਹ ਗਿਆ, ਜਿਸ ਕਾਰਨ ਉਹ ਟ੍ਰੇਨ ਦੀ ਚਪੇਟ ਵਿੱਚ ਆ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਏਐੱਸਆਈ ਗੁਰਮੀਤ ਸਿੰਘ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 40 ਤੋਂ 42 ਸਾਲ ਦੇ ਵਿਚਕਾਰ ਲੱਗਦੀ ਹੈ ਪਰ ਉਸ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ ਅਤੇ ਬਾਅਦ ਵਿਚ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਮੋਰਚਰੀ ਵਿਚ ਭੇਜ ਦਿੱਤਾ ਗਿਆ ਹੈ, ਜਿੱਥੇ ਇਸ ਨੂੰ 72 ਘੰਟਿਆਂ ਲਈ ਸ਼ਨਾਖਤ ਵਾਸਤੇ ਰੱਖਿਆ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਮ੍ਰਿਤਕ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ, ਤਾਂ ਜੋ ਉਸ ਦੀ ਪਛਾਣ ਹੋ ਸਕੇ ਅਤੇ ਪਰਿਵਾਰ ਨੂੰ ਸੂਚਿਤ ਕੀਤਾ ਜਾ ਸਕੇ।