ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 10 ਲੱਖ 60 ਹਜ਼ਾਰ ਠੱਗੇ, ਪੁਲਿਸ ਨੇ 4 ਖ਼ਿਲਾਫ਼ ਮਾਮਲਾ ਕੀਤਾ ਦਰਜ
ਲੱਖੋਕੇ ਬਹਿਰਾਮ ਵਿਖੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 10 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਲੱਖੋਕੇ ਬਹਿਰਾਮ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ 420, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।
Publish Date: Fri, 20 Feb 2026 11:15 AM (IST)
Updated Date: Fri, 20 Feb 2026 11:18 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ। ਲੱਖੋਕੇ ਬਹਿਰਾਮ ਵਿਖੇ ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 10 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਲੱਖੋਕੇ ਬਹਿਰਾਮ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ 420, 120-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਰਨੈਲ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਦਿਲਾਰਾਮ ਨੇ ਦੱਸਿਆ ਕਿ ਦੋਸ਼ੀਅਨ ਜਸਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਘੁਬਾਇਆ ਥਾਣਾ ਸਦਰ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ, ਸੋਨੂੰ ਪੁੱਤਰ ਗੁਰਮੀਤ ਸਿੰਘ, ਹਰਭਜਨ ਸਿੰਘ ਪੁੰਤਰ ਬਲਬੀਰ ਸਿੰਘ ਅਤੇ ਜਸਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀਅਨ ਪਿੰਡ ਅੰਮ੍ਰਿਤਪੁਰ ਥਾਣਾ ਤਲਵੰਡੀ ਚੌਧਰੀਆਂ, ਜ਼ਿਲ੍ਹਾ ਕਪੂਰਥਲਾ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 10 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।