ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
ਨਾਬਾਲਿਗ ਲੜਕੀ ਨੂੰ ਵਰਗਲਾ ਫੁਸਲਾ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
Publish Date: Thu, 30 Apr 2026 03:17 PM (IST)
Updated Date: Thu, 30 Apr 2026 03:19 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਫਿਰੋਜ਼ਪੁਰ ਵਿਖੇ ਇਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਇਕ ਨੌਜਵਾਨ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਉਸ ਖਿਲਾਫ 137 (2), 96 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਲੜਕੀ ਦੇ ਪਿਤਾ ਨੇ ਦੱਸਿਆ ਕਿ 23 ਅ੍ਰੈਲ 2026 ਨੂੰ ਸਵੇਰੇ ਕਰੀਬ 9 ਵਜੇ ਉਸ ਦੀ ਨਾਬਾਲਿਗ ਲੜਕੀ ਜੋ ਘਰ ’ਚੋਂ ਬਿਨਾਂ ਕਿਸੇ ਨੂੰ ਦੱਸੇ ਕਿਧਰੇ ਚਲੀ ਗਈ ਹੈ। ਪੁੱਛ ਪੜਤਾਲ ਕਰਨ ’ਤੇ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਸ ਦੀ ਨਾਬਾਲਿਗ ਲੜਕੀ ਨੂੰ ਸਾਜਨ ਪੁੱਤਰ ਨਾਥ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸਆਈ ਅਸ਼ਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।