ਜ਼ਿਲ੍ਹਾ ਪਰਿਸ਼ਦ ਮੈਂਬਰ ਸ਼ੰਕਰ ਕਟਾਰੀਆਂ ਨੇ ਵੱਖ-ਵੱਖ ਪਿੰਡਾਂ ਦਾ ਕੀਤਾ ਧੰਨਵਾਦੀ ਦੌਰਾ
ਜ਼ਿਲ੍ਹਾ ਪਰਿਸ਼ਦ ਮੈਂਬਰ ਸ਼ੰਕਰ ਕਟਾਰੀਆਂ ਨੇ ਵੱਖ-ਵੱਖ ਪਿੰਡਾਂ ’ਚ ਧੰਨਵਾਦੀ ਦੌਰਾ ਕੀਤਾ
Publish Date: Tue, 03 Feb 2026 05:19 PM (IST)
Updated Date: Tue, 03 Feb 2026 05:20 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਅੱਜ ਇੱਥੋਂ ਦੇ ਪਿੰਡ ਨੀਲੇਵਾਲਾ ਵਿਖੇ ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਆਪ ਦੇ ਯੂਥ ਆਗੂ ਸ਼ੰਕਰ ਕਟਾਰੀਆ ਵੱਲੋਂ ਜ਼ਿਲ੍ਹਾ ਪਰਿਸ਼ਦ ਚੋਣਾਂ ’ਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਵੱਖ-ਵੱਖ ਪਿੰਡਾਂ ’ਚ ਧੰਨਵਾਦੀ ਦੌਰਾ ਕੀਤਾ ਗਿਆ। ਇਸੇ ਤਹਿਤ ਉਨ੍ਹਾਂ ਵੱਲੋਂ ਪਿੰਡ ਨੀਲੇਵਾਲਾ ਵਿਖੇ ਪਹੁੰਚ ਕੇ ਵੋਟਰਾਂ ਦਾ ਧੰਨਵਾਦ ਕਰਨ ਲਈ ਧੰਨਵਾਦੀ ਦੌਰਾ ਕੀਤਾ ਗਿਆ। ਇਸ ਮੌਕੇ ਪਿੰਡ ਨੀਲੇਵਾਲਾ ਵਿਖੇ ਸਰਪੰਚ ਇਕਬਾਲ ਸਿੰਘ ਖੋਸਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਸ਼ੰਕਰ ਕਟਾਰੀਆ ਨੇ ਕਿਹਾ ਕਿ ਮੈਂ ਧੰਨਵਾਦੀ ਹਾਂ ਪਿੰਡ ਦੇ ਵੋਟਰਾਂ ਦਾ ਜਿਨ੍ਹਾਂ ਨੇ ਮੈਨੂੰ ਵੋਟਾਂ ਪਾ ਕੇ ਲੀਡ ਨਾਲ ਜਿਤਾਇਆ ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਪੱਧਰ ਤੇ ਪੰਜਾਬ ਦੇ ਪਿੰਡਾਂ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੀ ਦਿੱਖ ਨੂੰ ਸੁੰਦਰ ਬਣਾਇਆ ਜਾ ਸਕੇ ਅਤੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਾਸੀਆਂ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਹੈ ਤਾਂ ਜੋ ਆਰਥਿਕ ਤੌਰ ਤੇ ਕਮਜੋਰ ਲੋਕ ਆਪਣਾ ਮੁਫਤ ਇਲਾਜ ਕਰਵਾ ਸਕਣ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਲਦ ਹੀ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਪੰਜ -ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ ਅਤੇ ਪਿੰਡ ਦੇ ਰਹਿੰਦੇ ਵਿਕਾਸ ਕਾਰਜ ਜਲਦ ਕਰਵਾਏ ਜਾਣਗੇ। ਇਸ ਮੌਕੇ ਸਰਪੰਚ ਇਕਬਾਲ ਸਿੰਘ ਖੋਸਾ ਨੀਲੇਵਾਲਾ, ਪੰਚਾਇਤ ਸੈਕਟਰੀ ਜਗਪ੍ਰੀਤ ਸਿੰਘ ਜੱਗੀ,ਸਰਪੰਚ ਰਣਬੀਰ ਸਿੰਘ ਬਾਠ,ਸਰਪੰਚ ਹਰਜਿੰਦਰ ਸਿੰਘ, ਬਲਜੀਤ ਸਿੰਘ ਕੋਠੇ ਅੰਬਰਹਰ, ਸਰਪੰਚ ਜਸਵੰਤ ਸਿੰਘ, ਸਰਪੰਚ ਸਤਨਾਮ ਸਿੰਘ, ਸਰਪੰਚ ਪ੍ਰਭ ਸਿੰਘ ਫੇਮੀ ਵਾਲਾ, ਸਰਪੰਚ ਨਿਰਵੈਰ ਸਿੰਘ, ਸਰਪੰਚ ਦਵਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।