ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਜ਼ੀਰਾ ਸ਼ਹਿਰ ਮੁਕੰਮਲ ਬੰਦ ਪਰਮਿੰਦਰ ਸਿੰਘ ਝੋਟੇ ਦੇ ਕਤਲ ਹੋਣ ਦੇ ਰੋਸ ਵਜੋਂ ਜ਼ੀਰਾ ਸ਼ਹਿਰ ਮੁਕੰਮਲ ਬੰਦ
Publish Date: Thu, 15 Oct 2026 03:41 PM (IST)
Updated Date: Fri, 16 Oct 2026 04:00 AM (IST)
ਕਿਸਾਨ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਪਿੰਡਾਂ ਤੇ ਸ਼ਹਿਰ ਵਾਸੀਆਂ ਨੇ ਵਿਸ਼ਾਲ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਤੇ ਪੰਜਾਬ ’ਚ ਮੈਡੀਕਲ ਨਸ਼ਿਆਂ ਦੀ ਵਿਕਰੀ ਬੰਦ ਕਰਨ ਦੀ ਉੱਠੀ ਮੰਗ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਮਾਨਸਾ ਸ਼ਹਿਰ ਦੇ ਵਸਨੀਕ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਆਵਾਜ਼ ਬੁਲੰਦ ਕਰਦਿਆਂ ਜ਼ੀਰਾ ਵਿਖੇ ਕਿਸਾਨ- ਮਜ਼ਦੂਰ ਜਥੇਬੰਦੀਆਂ,ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਤੇ ਸ਼ਹਿਰ ਵਾਸੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸ਼ੇਰਾਂ ਵਾਲਾ ਚੌਂਕ ਵਿੱਚ ਵਿਸ਼ਾਲ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ। ਇਸ ਰੋਸ ਪ੍ਰਦਰਸ਼ਨ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਮਿਲਿਆ, ਜ਼ੀਰਾ ਸ਼ਹਿਰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਮੁਕੰਮਲ ਬੰਦ ਰਿਹਾ। ਇਸ ਦੌਰਾਨ ਹਾਜਰ ਧਰਨਾਕਾਰੀਆਂ ਨੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਉਠਾਈ। ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਕਿਸੇ ਹੋਰ ਦਾ ਪੁੱਤ ਨਸ਼ੇ ਦੇ ਵਪਾਰੀਆਂ ਦਾ ਸ਼ਿਕਾਰ ਨਾ ਬਣੇ। ਉਨ੍ਹਾਂ ਪੰਜਾਬ ਭਰ ਵਿੱਚ ਮੈਡੀਕਲ ਨਸ਼ਿਆਂ ਦੀ ਵਿਕਰੀ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੈਡੀਕਲ ਨਸ਼ਾ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਿਹਾ ਹੈ, ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਮੈਡੀਕਲ ਮਾਲਕਾਂ ਅਤੇ ਦੂਸਰੇ ਨਸ਼ੇ ਦੇ ਵਪਾਰੀਆਂ ਨੂੰ ਨੱਥ ਪਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਤਬਾਹੀ ਤੋਂ ਬਚਾਇਆ ਜਾ ਸਕੇ।ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਦੇ ਲੋਕ ਹਰ ਸਮੇਂ ਗੈਂਗਸਟਰਵਾਦ ਦੇ ਡਰ ਦੇ ਸਾਏ ਹੇਠ ਜਿਓ ਰਹੇ ਹਨ ਹਲਕਾ ਜ਼ੀਰਾ ਵਿੱਚ ਆਏ ਦਿਨ ਗੋਲੀ ਚੱਲਣ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਬੁਲਾਰਿਆਂ ਨੇ ਕਿਹਾ ਕਿ ਜੇਕਰ ਪਰਮਿੰਦਰ ਸਿੰਘ ਝੋਟੇ ਨੂੰ ਜਲਦ ਇਨਸਾਫ ਨਾ ਮਿਲਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਏਗਾ। ਧਰਨੇ ’ਚ ਸ਼ਾਮਲ ਲੋਕਾਂ ਨੇ ਮੰਗ ਕੀਤੀ ਕਿ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਠੋਸ ਕਾਰਵਾਈ ਕੀਤੀ ਜਾਵੇ ਅਤੇ ਅਜਿਹੀਆਂ ਘਟਨਾਵਾਂ ਦੇ ਮਾਮਲਿਆਂ ਵਿੱਚ ਕਾਨੂੰਨ ਅਨੁਸਾਰ ਇਨਸਾਫ਼ ਯਕੀਨੀ ਬਣਾਇਆ ਜਾਵੇ। ਇਸ ਮੌਕੇ ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਐਗਜੈਕਟਿਵ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ, ਗੁਰਚਰਨ ਸਿੰਘ ਨੂਰਪੁਰ, ਮਨਦੀਪ ਸਿੰਘ ਅਲੀਪੁਰ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਮ ਸਿੰਘ, ਦਿਲਬਾਗ ਸਿੰਘ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਕਿਸਾਨ ਯੂਨੀਅਨ, ਨਾਇਬ ਸਿੰਘ ਬੋਤੀਆਂ ਵਾਲਾ ਭਾਰਤੀ ਕਿਸਾਨ ਯੂਨੀਅਨ ਬ੍ਰਹਿਮਕੇ, ਸੰਦੀਪ ਸਿੰਘ ਪੰਡੋਰੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਮਾਸਟਰ ਮੇਘ ਰਾਜ ਰੱਲਾ ਤਰਕਸ਼ੀਲ ਆਗੂ,ਮੰਗਲ ਸਿੰਘ ਸੰਧੂ ਸ਼ਾਹਵਾਲਾ ਸ਼ੇਰੇ-ਏ-ਪੰਜਾਬ ਕਿਸਾਨ ਯੂਨੀਅਨ, ਹਰਜਿੰਦਰ ਸਿੰਘ ਅਕਾਲੀ ਦਲ ਵਾਰਿਸ ਪੰਜਾਬ, ਰੋਮਨ ਬਰਾੜ ਮਹੀਆਂ ਸਿੰਘ ਵਾਲਾ,ਹਰਪ੍ਰੀਤ ਸਿੰਘ,ਬਾਬਾ ਸੁਖਦੇਵ ਸਿੰਘ,ਅਮਰਜੀਤ ਸਿੰਘ ਮਠਾੜੂ, ਹਰਜਿੰਦਰ ਸਿੰਘ ਵਾਰਸ ਪੰਜਾਬ, ਦਵਿੰਦਰ ਸਿੰਘ ਸੇਖੋਂ ਮਿਸਲ ਸਤਲੁਜ,ਸਤਵੀਰ ਕੌਰ ਝੱਤਰਾ, ਗੁਰਭਾਗ ਸਿੰਘ ਮਰੂੜ,ਤਰਸੇਮ ਸਿੰਘ ਰੂਪ,ਵਿੱਕੀ ਨਾਰੰਗ, ਮੋਹਨ ਸਿੰਘ ਫੇਰੋਕੇ, ਸੁਖਦੇਵ ਸਿੰਘ ਵਾੜਾ ਚੈਨ ਸਿੰਘ ਵਾਲਾ, ਸਵਰਨ ਸਿੰਘ,ਡਾ . ਇਕਬਾਲ ਸਿੰਘ ਉਮਰੀਆਣਾ, ਮਹਿੰਦਰ ਸਿੰਘ ਮਨਸੂਰ ਦੇਵਾ ਤੇ ਹੋਰ ਮੋਹਤਬਰ ਹਾਜ਼ਰ ਸਨ।