ਵਿਧਾਇਕ ਨਰੇਸ਼ ਕਟਾਰੀਆ ਨੇ ਮੁੜ ਵਸੇਬੇ ਲਈ 34.80 ਲੱਖ ਚੈੱਕ ਵੰਡੇ
ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਵੱਖ ਵੱਖ ਪਿੰਡਾਂ ਦੇ ਗਰੀਬ ਪਰਿਵਾਰਾਂ ਨੂੰ ਚੈੱਕ ਵੰਡੇ
Publish Date: Wed, 07 Jan 2026 04:15 PM (IST)
Updated Date: Wed, 07 Jan 2026 04:17 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਜ਼ੀਰਾ ਦੇ ਬੀਡੀਪੀਓ ਦਫਤਰ ਵਿਖੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਹਲਕਾ ਜ਼ੀਰਾ ਦੇ ਵੱਖ-ਵੱਖ ਪਿੰਡਾਂ ਦੇ ਗਰੀਬ ਪਰਿਵਾਰਾਂ ਨੂੰ ਚੈੱਕ ਵੰਡੇ ਗਏ। ਇਸ ਮੌਕੇ ਵਿਧਾਇਕ ਜ਼ੀਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਹਲਕਾ ਜ਼ੀਰਾ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਜਿੰਨਾਂ ਦੇ ਮਕਾਨ ਢਹਿ ਗਏ ਸਨ, ਉਨ੍ਹਾਂ 29 ਘਰਾਂ ਦਾ ਸਰਵੇ ਕਰਕੇ ਮੁੜ ਵਸੇਬੇ ਲਈ 34 ਲੱਖ 80 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਅਵਾਸ ਯੋਜਨਾ ਦੇ ਤਹਿਤ 197 ਘਰਾਂ ਨੂੰ 2 ਕਰੋੜ 36 ਲੱਖ ਰੁਪਏ ਦੇ ਚੈੱਕ ਵੰਡੇ ਗਏ। ਵਿਧਾਇਕ ਜ਼ੀਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਪਿੰਡਾਂ ਦਾ ਵੱਡੇ ਪੱਧਰ ਤੇ ਵਿਕਾਸ ਕਰਕੇ ਪਿੰਡਾਂ ਦੀ ਨੁਹਾਰ ਨੂੰ ਬਦਲ ਦਿੱਤਾ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ 36 ਪਿੰਡਾਂ ਨੂੰ 1 ਕਰੋੜ ਪੰਜ ਲੱਖ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਨਾਂ ਪੱਖਪਾਤ ਕੀਤਿਆਂ ਸਾਰੇ ਪਿੰਡਾਂ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੀ ਦਿੱਖ ਨੂੰ ਸੁੰਦਰ ਬਣਾਇਆ ਜਾ ਸਕੇ। ਇਸ ਮੌਕੇ ਬੀਡੀਪੀਓ ਜ਼ੀਰਾ ਸੁਰਜੀਤ ਸਿੰਘ, ਰਾਜਿੰਦਰ ਕੁਮਾਰ, ਮਹਿੰਦਰ ਮੋਹਨ ਪੰਚਾਇਤ ਸਕੱਤਰ, ਅਮਨਦੀਪ ਸਿੰਘ ਧੰਜੂ ਪੰਚਾਇਤ ਸਕੱਤਰ, ਸੰਦੀਪ ਕੁਮਾਰ ਪੰਚਾਇਤ ਸਕੱਤਰ, ਰਵਿੰਦਰ ਸਿੰਘ ਪ੍ਰਧਾਨ ਸਰਪੰਚ ਯੂਨੀਅਨ ਜ਼ੀਰਾ, ਮੇਜਰ ਸਿੰਘ ਭੁੱਲਰ ਪੀ.ਏ , ਗੁਰਪ੍ਰੀਤ ਸਿੰਘ ਗੋਪੀ ਪ੍ਰਧਾਨ ਟਰੱਕ ਯੂਨੀਅਨ ਜ਼ੀਰਾ, ਰਾਮ ਸਿੰਘ ਲੌਗੋਦੇਵਾ, ਮਨਪ੍ਰੀਤ ਸਿੰਘ ਸਰਪੰਚ ਸੇਖਵਾਂ, ਜਸਵੀਰ ਸਿੰਘ ਸਰਪੰਚ, ਇਕਬਾਲ ਸਿੰਘ ਖੋਸਾ ਸਰਪੰਚ ਨੀਲੇਵਾਲਾ, ਸਰਪੰਚ ਗੁਰਮੇਲ ਸਿੰਘ ਜੋਈਆਂ ਵਾਲਾ, ਸ਼ਮਸ਼ੇਰ ਸਿੰਘ ਢਿੱਲੋਂ ਸਰਪੰਚ ਮੱਲ੍ਹੇਸ਼ਾਹ, ਸਰਪੰਚ ਸਤਨਾਮ ਸਿੰਘ ਮਨਸੂਰਵਾਲ ਕਲਾਂ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ ।