ਪੱਤਰ ਪ੍ਰਰੇਰਕ, ਜ਼ੀਰਾ : ਤਿਉਹਾਰਾਂ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦਾ ਪ੍ਰਬੰਧ ਬਰਕਰਾਰ ਰੱਖਣ ਲਈ ਅੱਜ ਡੀਐੱਸਪੀ ਜ਼ੀਰਾ ਪਲਵਿੰਦਰ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਸ਼ਹਿਰ ਵਿੱਚ ਫਲੈਗ ਮਾਰਚ ਕੱਿਢਆ ਗਿਆ। ਇਸ ਮੌਕੇ ਐੱਸਐੱਚਓ ਥਾਣਾ ਸਦਰ ਜ਼ੀਰਾ ਇੰਸਪੈਕਟਰ ਗੁਰਪ੍ਰਰੀਤ ਸਿੰਘ ਤੇ ਐੱਸਐੱਚਓ ਥਾਣਾ ਸਿਟੀ ਸਬ ਇੰਸਪੈਕਟਰ ਦੀਪਿਕਾ ਰਾਣੀ ਨੇ ਦੱਸਿਆ ਕਿ ਤਿਉਹਾਰਾਂ ਦੇ ਇਸ ਸੀਜ਼ਨ ਦੇ ਦੌਰਾਨ ਹੁੱਲੜਬਾਜ਼ੀ ਕਰਨ ਵਾਲੇ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ੍ਹ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ। ਉਨਾਂ੍ਹ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ੍ਹ ਨੂੰ ਕੋਈ ਵੀ ਸ਼ੱਕੀ ਵਿਅਕਤੀ ਕੋਈ ਟਿਫਨ ਜਾਂ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨਾਂ੍ਹ ਨੇ ਜਨਤਾ ਨੂੰ ਵੀ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਏਐੱਸਆਈ ਕਿਰਪਾਲ ਸਿੰਘ ਸੀਆਈਏ ਜ਼ੀਰਾ, ਏਐੱਸਆਈ ਧਰਮਪਾਲ ਡੀਐੱਸਪੀ ਰੀਡਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਪੁਲਿਸ ਕਰਮੀ ਹਾਜ਼ਰ ਸਨ।