ਸ਼੍ਰੀ ਹਰਗੋਬਿੰਦਪੁਰ ਦੀਆਂ ਮੰਡੀਆਂ ’ਚ 1 ਲੱਖ ਕੁਇੰਟਲ ਝੋਨੇ ਦੀ ਖ਼ਰੀਦ
ਸ਼੍ਰੀ ਹਰਗੋਬਿੰਦਪੁਰ ਇਲਾਕੇ ਦੀਆਂ ਮੰਡੀਆਂ 'ਚ 1 ਲੱਖ ਕੁਇੰਟਲ ਝੋਨੇ ਦੀ ਹੋਈ ਖ਼ਰੀਦ
Publish Date: Thu, 08 Oct 2026 03:12 PM (IST)
Updated Date: Thu, 08 Oct 2026 03:14 PM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਸ਼੍ਰੀ ਹਰਗੋਬਿੰਦਪੁਰ ਸਾਹਿਬ: ਸ਼੍ਰੀ ਹਰਗੋਬਿੰਦਪੁਰ ਸਾਹਿਬ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਦਾ ਕੰਮ ਪੂਰੇ ਉਤਸ਼ਾਹ ਨਾਲ ਚੱਲ ਰਿਹਾ ਹੈ। ਮਾਰਕੀਟ ਕਮੇਟੀ ਸ਼੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੀਆਂ ਮੁੱਖ ਮੰਡੀਆਂ, ਘੁਮਾਣ, ਬੋਲੇਵਾਲ, ਹਰਚੋਵਾਲ, ਰਜੋਆ, ਚੋਣੇ, ਉਧਨਵਾਲ ਅਤੇ ਮਾੜੀ ਬੁੱਚੀਆਂ ਵਿੱਚ ਸਰਕਾਰੀ ਖ਼ਰੀਦ ਏਜੰਸੀਆਂ ਪਨਗ੍ਰੇਨ, ਪਨਸਪ, ਮਾਰਕਫੈੱਡ ਅਤੇ ਵੇਅਰਹਾਊਸ ਵੱਲੋਂ ਹੁਣ ਤੱਕ ਲਗਭਗ 1 ਲੱਖ ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਮਾਰਕੀਟ ਕਮੇਟੀ ਸੈਕਟਰੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕਾ ਅਤੇ ਸਾਫ਼ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦਾ ਸਹੀ ਮੁੱਲ ਮਿਲ ਸਕੇ ਅਤੇ ਖ਼ਰੀਦ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਤੇਜ਼ੀ ਨਾਲ ਹੋ ਸਕੇ। ਇਸ ਮੌਕੇ ਤੇ ਉਨ੍ਹਾਂ ਨਾਲ ਬਲਕਾਰ ਸਿੰਘ ਰਿਆੜ, ਗੁਰਪ੍ਰੀਤ ਸਿੰਘ ਗੋਪੀ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।