- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੈ ਹਿੰਦ ਸੇਵਾ ਕਲੱਬ ਵੱਲੋਂ ਐੱਸਡੀ ਕਾਲਜ ਵਿਖੇ ਲਗਾਏ ਗਏ 100 ਪੌਦੇ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਸ਼ੇਰ-ਏ-ਪੰਜਾਬ ਪਲਾਂਟੇਸ਼ਨ ਡਰਾਈਵ ਤਹਿਤ ਜੈ ਹਿੰਦ ਸੇਵਾ ਕਲੱਬ ਵੱਲੋਂ ਪ੍ਰਧਾਨ ਨਰੇਸ਼ ਕਾਲੀਆ ਦੀ ਅਗਵਾਈ ਹੇਠ ਪੰਡਿਤ ਮੋਹਨ ਲਾਲ ਐੱਸਡੀ ਕਾਲਜ ਫਾਰ ਵੂਮੈਨ ਵਿਖੇ ਕਾਲਜ ਦੇ ਖਿਡਾਰੀਆਂ ਅਤੇ ਇਕੋ ਕਲੱਬ ਦੇ ਸਹਿਯੋਗ ਨਾਲ ਕਰੀਬ 100 ਬੂਟੇ ਲਗਾਏ ਗਏ। ਇਸ ਮੌਕੇ ਗੁਰਦਾਸਪੁਰ ਦੇ ਸਮਾਜ ਸੇਵੀ ਰੋਹਿਤ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਰੋਹਿਤ ਗੁਪਤਾ ਨੇ ਖੇਡਾਂ ਨੂੰ ਵਾਤਾਵਰਨ ਸੰਭਾਲ ਨਾਲ ਜੋੜਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਮਾਜ ਲਈ ਪ੍ਰੇਰਨਾਦਾਇਕ ਕਦਮ ਦੱਸਿਆ। ਕਾਲਜ ਦੀ ਪ੍ਰਿੰਸੀਪਲ ਨੀਰੂ ਸ਼ਰਮਾ ਨੇ ਕਲੱਬ ਦੇ ਪ੍ਰਧਾਨ ਨਰੇਸ਼ ਕਾਲੀਆ ਅਤੇ ਸਮੁੱਚੀ ਟੀਮ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਮੁਹਿੰਮ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਵਧੀਆ ਮਿਸਾਲ ਦੱਸਿਆ। ਪ੍ਰਧਾਨ ਨਰੇਸ਼ ਕਾਲੀਆ ਨੇ ਪ੍ਰਿੰਸੀਪਲ ਨੀਰੂ ਸ਼ਰਮਾ, ਇਕੋ ਕਲੱਬ ਦੀ ਇੰਚਾਰਜ ਪ੍ਰੋ. ਸ਼ਮਿਤਾ ਅਤੇ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੇ ਖਿਡਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਆਈਪੀਐੱਲ ਦੇ ਡਾਟ ਬਾਲ ਤੋਂ ਬੂਟੇ ਲਗਾਉਣ ਦੇ ਸੰਕਲਪ ਤੋਂ ਪ੍ਰੇਰਿਤ ਹੈ। ਸ਼ੇਰ-ਏ-ਪੰਜਾਬ ਟੀ-20 ਟੂਰਨਾਮੈਂਟ ਦੌਰਾਨ ਹੋਈਆਂ ਕੁੱਲ 1866 ਡਾਟ ਬਾਲਾਂ ਦੇ ਬਦਲੇ ਕਲੱਬ ਵੱਲੋਂ 1866 ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ, ਤਾਂ ਜੋ ਖੇਡਾਂ ਦੇ ਨਾਲ-ਨਾਲ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਵਿੱਚ ਵੀ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਸੰਦੀਪ ਕੁਮਾਰ, ਅਵਤਾਰ ਸਿੰਘ, ਸੰਦੀਪ ਸ਼ਰਮਾ ਅਤੇ ਮੰਗਲ ਵੀ ਮੌਜੂਦ ਸਨ।