ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ’ਚ 138 ਅਭਿਲਾਖੀਆ ਨੇ ਅੰਮ੍ਰਿਤ ਦੀ ਦਾਤਿ ਪ੍ਰਾਪਤ ਕੀਤੀ : ਤੁਗਲਵਾਲ, ਜੱਸਲ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ 138 ਅਭਿਲਾਖੀਆ ਨੇ ਅੰਮ੍ਰਿਤ ਦੀ ਦਾਤਿ ਪ੍ਰਾਪਤ ਕੀਤੀ: ਤੁਗਲਵਾਲ, ਜੱਸਲ
Publish Date: Sat, 31 Oct 2026 05:58 PM (IST)
Updated Date: Sat, 31 Oct 2026 05:59 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਗੁਰਦੁਆਰਾ ਸ਼੍ਰੀ ਸਤਿਕਰਤਾਰੀਆਂ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਸੁਰਜੀਤ ਸਿੰਘ ਤੁਗਲਵਾਲ ਤੇ ਜ: ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਦੇ ਵਿਸ਼ੇਸ਼ ਉਪਰਾਲੇ ’ਤੇ ਭਗਵੰਤ ਸਿੰਘ ਧੰਗੇੜਾ ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਵਡਮੁੱਲੇ ਸਹਿਯੋਗ ਨਾਲ ਮਹਾਨ ਅੰਮ੍ਰਿਤ ਸੰਚਾਰ ਸਮਾਗਮ ਆਯੋਜਿਤ ਕੀਤਾ ਗਿਆ। ਅੰਮ੍ਰਿਤ ਸੰਚਾਰ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜ ਪਿਆਰਿਆਂ ਨੇ ਖੰਡੇ ਬਾਟੇ ਦੀ ਪਾਹੁਲ ਤਿਆਰ ਕਰਕੇ ਅੰਮ੍ਰਿਤ ਅਭਿਲਾਖੀਆਂ ਨੂੰ ਅੰਮ੍ਰਿਤ ਦੀ ਦਾਤਿ ਬਖਸ਼ਿਸ਼ ਕੀਤੀ।ਇਸ ਮੌਕੇ 138 ਅੰਮ੍ਰਿਤ ਅਭਿਲਾਖੀਆਂ ਨੇ ਅੰਮ੍ਰਿਤ ਦੀ ਦਾਤਿ ਪ੍ਰਾਪਤ ਕਰਕੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਧੀਆ ਪੁੱਤਰ ਹੋਣ ਦਾ ਸੁਭਾਗ ਪ੍ਰਾਪਤ ਕੀਤਾ। ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮ੍ਰਿਤ ਅਭਿਲਾਖੀਆ ਨੂੰ ਕਕਾਰ ਭੇਟਾਂ ਰਹਿਤ ਦਿੱਤੇ ਗਏ।ਸ਼੍ਰੋਮਣੀ ਕਮੇਟੀ ਮੈਂਬਰ ਜ: ਸੁਰਜੀਤ ਸਿੰਘ ਤੁਗਲਵਾਲ ਤੇ ਜ: ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤ ਅਭਿਲਾਖੀਆ ਨੂੰ ਅੰਮ੍ਰਿਤ ਦੀ ਦਾਤਿ ਪ੍ਰਾਪਤ ਕਰਨ ਤੇ ਵਧਾਈਆ ਦਿੰਦਿਆਂ ਪੰਜ ਪਿਆਰੇ ਸਾਹਿਬਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ 4 ਨਵੰਬਰ ਨੂੰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਹੋ ਰਹੇ ਮਹਾਨ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੋ ਗੁਰਮਤਿ ਸਮਾਗਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।ਸਮਾਗਮ ਦੀ ਸੰਪੂਰਨਤਾ ਮੌਕੇ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੇ ਸਤਿਕਰਤਾਰੀਆਂ ਸਾਹਿਬ ਜਗਦੀਪ ਸਿੰਘ ਧਾਰੋਵਾਲੀ ਨੇ ਪੰਜ ਪਿਆਰੇ ਸਾਹਿਬਾਨ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ ਜਫਰਵਾਲ, ਗੁਲਬਾਗ ਸਿੰਘ ਬਾਸਰਪੁਰ, ਪੰਥਜੀਤ ਸਿੰਘ ਪ੍ਰਚਾਰਕ, ਗੁਰਪਿੰਦਰ ਸਿੰਘ, ਮਨਜੀਤ ਸਿੰਘ ਕਾਦੀਆਂ ਸਾਰੇ ਪ੍ਰਚਾਰਕ, ਭਾਈ ਮੋਹਨ ਸਿੰਘ ਬੁੱਢਾ ਕੋਟ, ਭਾਈ ਸਤਨਾਮ ਸਿੰਘ ਦਰਦੀ, ਭਾਈ ਸਤਨਾਮ ਸਿੰਘ ਰਜਾਦਾ, ਭਾਈ ਯਾਦਵਿੰਦਰ ਸਿੰਘ ਧੰਦਲ ਸਾਰੇ ਕਵੀਸ਼ਰ ਧਰਮ ਪ੍ਰਚਾਰ ਕਮੇਟੀ, ਭਾਈ ਤਰਸੇਮ ਸਿੰਘ ਸੇਖਵਾਂ, ਭਾਈ ਗੁਰਦੇਵ ਸਿੰਘ ਆਦਿ ਹਾਜ਼ਰ ਸਨ।