- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
12 ਗ੍ਰਾਮ ਹੈਰੋਇਨ ਅਤੇ 20 ਹਜ਼ਾਰ ਡਰੱਗ ਮਨੀ ਸਮੇਤ 2 ਗ੍ਰਿਫਤਾਰ

ਸ਼ਾਮ ਤਿਵਾੜੀ\ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਬਟਾਲਾ\ਕਾਦੀਆਂ: ਥਾਣਾ ਕਾਦੀਆਂ ਦੀ ਪੁਲਿਸ ਨੇ 12 ਗ੍ਰਾਮ ਹੈਰੋਇਨ, 20 ਹਜ਼ਾਰ ਡਰੱਗ ਮਨੀ ਤੇ ਕੰਪਿਊਟਰ ਕੰਡੇ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀਐੱਸਪੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਏਐੱਸਆਈ ਗੁਰਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੀਡਬਲਯੂਡੀ. ਰੈਸਟ ਹਾਊਸ ਕਾਦੀਆਂ ਤੋਂ ਅਰਵਿੰਦਰਪਾਲ ਸਿੰਘ ਅਤੇ ਡੈਨੀਅਲ ਮਸੀਹ ਉਰਫ ਪ੍ਰਿੰਸ ਵਾਸੀਆਨ ਡੱਲਾ ਨੂੰ 12 ਗ੍ਰਾਮ ਹੈਰੋਇਨ ਅਤੇ 20 ਹਜ਼ਾਰ ਰੁਪਏ ਡਰੱਗ ਮਨੀ ਤੇ ਕੰਪਿਊਟਰ ਕੰਡੇ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ’ਚ ਨਸ਼ਾ ਕਿਸੇ ਵੀ ਕੀਮਤ ’ਤੇ ਨਹੀਂ ਵਿਕਣ ਦਿੱਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਦੇ ਪਿੱਛੇ ਬੰਦ ਕੀਤਾ ਜਾਵੇਗਾ।