ਦੇਸੀ ਪਿਸਟਲ, ਮੈਗਜ਼ੀਨ, ਜਿੰਦਾ ਰੌਂਦ ਤੇ ਮੋਟਰਸਾਈਕਲ ਸਮੇਤ 2 ਕਾਬੂ
ਦੇਸੀ ਪਿਸਟਲ, ਮੈਗਜ਼ੀਨ, ਜਿੰਦਾ ਰੌਂਦ ਅਤੇ ਮੋਟਰਸਾਈਕਲ ਸਮੇਤ 2 ਕਾਬੂ
Publish Date: Sat, 24 Oct 2026 06:04 PM (IST)
Updated Date: Sun, 25 Oct 2026 04:02 AM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਥਾਣਾ ਸਿਟੀ ਦੀ ਪੁਲਿਸ ਨੇ ਦੇਸੀ ਪਿਸਟਲ, ਮੈਗਜ਼ੀਨ, ਜ਼ਿੰਦਾ ਰੌਂਦ ਅਤੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਏਐੱਸਆਈ ਵਰਿੰਦਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ ’ਤੇ ਨੇੜੇ ਬੈਂਕ ਕਾਲੋਨੀ ਬਟਾਲਾ ਤੋਂ ਮੋਟਰ ਸਾਈਕਲ ਸਵਾਰ 2 ਵਿਅਕਤੀਆਂ ਥੋਮਸ ਤੇ ਕਿਸ਼ਨਾ ਵਾਸੀਆਨ ਬਟਾਲਾ ਨੂੰ ਇਕ ਦੇਸੀ ਪਿਸਟਲ 30 ਬੋਰ, ਮੈਗਜ਼ੀਨ, 2 ਜ਼ਿੰਦਾ ਰੌਂਦ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਉਕਤ ਵਿਅਕਤੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਨ੍ਹਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।