- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਰੀ ਦੇ 2 ਮੋਟਰਸਾਈਕਲਾਂ ਅਤੇ ਸਕੂਟਰੀ ਸਮੇਤ 2 ਵਿਅਕਤੀ ਗ੍ਰਿਫਤਾਰ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਥਾਣਾ ਸਿਟੀ ਦੀ ਪੁਲਸ ਨੇ ਚੋਰੀ ਦੇ 2 ਮੋਟਰ ਸਾਈਕਲਾਂ ਅਤੇ ਇਕ ਸਕੂਟਰੀ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਸਿਟੀ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਚੋਰ ਲੁਟੇਰਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਐੱਸਆਈ ਪ੍ਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਨਾਕਾਬੰਦੀ ਦੌਰਾਨ ਰਾਮਜੀਤ ਸਿੰਘ ਅਤੇ ਜਗਪ੍ਰੀਤ ਸਿੰਘ ਵਾਸੀਆਨ ਪਿੰਡ ਕੋਟਲੀ ਢੋਲੇ ਸ਼ਾਹ ਨੂੰ ਇਕ ਚੋਰੀ ਦੀ ਐਕਟਿਵਾ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਥਾਣਾ ਸਿਟੀ ’ਚ ਕੇਸ ਦਰਜ ਕੀਤਾ ਹੈ, ਜਿਸ ਦੇ ਬਾਅਦ ਉਕਤਾਨ ਦੀ ਨਿਸ਼ਾਨਦੇਹੀ ’ਤੇ 2 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵਲੋਂ ਇਨ੍ਹਾਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।