3 ਗ੍ਰਾਮ ਹੈਰੋਇਨ ਸਮੇਤ 2 ਕਾਬੂ
3 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
Publish Date: Mon, 05 Oct 2026 05:54 PM (IST)
Updated Date: Mon, 05 Oct 2026 05:56 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਥਾਣਾ ਰੰਗੜ ਨੰਗਲ ਦੀ ਪੁਲਿਸ ਨੇ 3 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀਐੱਸਪੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਐੱਸਆਈ ਪਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਚਾਹਲ ਕਲਾਂ ਤੋਂ ਅਭੈ ਉਰਫ ਗਾਂਧੀ ਵਾਸੀ ਚੌਧਰੀਵਾਲ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਕਤ ਵਿਅਕਤੀ ਤੋਂ ਪੁੱਛਗਿੱਛ ਦੌਰਾਨ ਉਸਦੇ ਸਾਥੀ ਅਭੀਸ਼ੇਕ ਕੁਮਾਰ ਵਾਸੀ ਬਟਾਲਾ ਨੂੰ ਵੀ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ’ਚ ਨਸ਼ਾ ਕਿਸੇ ਵੀ ਕੀਮਤ ’ਤੇ ਨਹੀਂ ਵਿਕਣ ਦਿੱਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਸਲਾਖਾਂ ਦੇ ਪਿੱਛੇ ਬੰਦ ਕੀਤਾ ਜਾਵੇਗਾ।