
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

4 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ

ਸ਼ਾਮ ਤਿਵਾੜੀ\ਰਾਜਨ ਤਰੇਹਨ, ਪੰਜਾਬੀ ਜਾਗਰਣ
ਬਟਾਲਾ: ਥਾਣਾ ਰੰਗੜ ਨੰਗਲ ਦੀ ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮੋਟਰ ਦੀ ਤਾਰ ਚੋਰੀ ਕਰਨ ਵਾਲੇ ਵਿਅਕਤੀ ਨੂੰ ਵੀ ਚੋਰੀ ਕੀਤੀ ਗਈ ਤਾਂਬੇ ਦੀ ਤਾਰ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀਐੱਸਪੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਤਹਿਤ ਏਐੱਸਆਈ ਗੁਰਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮਿਸ਼ਰਪੁਰਾ ਤੋਂ ਰਮੇਸ਼ ਕੁਮਾਰ ਅਤੇ ਓਮ ਪ੍ਰਕਾਸ਼ ਵਾਸੀਆਨ ਬਟਾਲਾ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੁਲਿਸ ਨੇ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰ ਚੋਰੀ ਕਰਨ ਵਾਲੇ ਚੰਦਨਪ੍ਰੀਤ ਸਿੰਘ ਵਾਸੀ ਡਡਿਆਲਾ ਨਜ਼ਾਰਾ ਨੂੰ ਚੋਰੀ ਕੀਤੀ ਗਈ ਇਕ ਕਿਲੋ ਤਾਂਬੇ ਦੀ ਤਾਰ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਕਤ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।