- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਰੀ ਦੇ 6 ਮੋਟਰ ਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਚੋਰੀ ਦੇ 6 ਮੋਟਰ ਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਚੋਰ ਲੁਟੇਰਿਆਂ ਦੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਦੇ ਪਿੱਛੇ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਕੁਝ ਦਿਨ ਪਹਿਲਾਂ ਲਵਪ੍ਰੀਤ ਸਿੰਘ ਨੂੰ ਇਕ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਥਾਣਾ ਸਿਵਲ ਲਾਈਨ ’ਚ ਕੇਸ ਦਰਜ ਕੀਤਾ ਸੀ, ਜਿਸ ’ਤੇ ਉਕਤ ਵਿਅਕਤੀ ਤੋਂ ਪੁੱਛਗਿੱਛ ਦੌਰਾਨ ਉਸਦੇ ਸਾਥੀ ਗਗਨਪ੍ਰੀਤ ਸਿੰਘ ਨੂੰ ਵੀ ਕਾਬੂ ਕਰਨ ਤੋਂ ਬਾਅਦ ਦੋਵਾਂ ਦੀ ਨਿਸ਼ਾਨਦੇਹੀ ’ਤੇ 5 ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ। ਇਸ ਮੌਕੇ ਪੁਲਿਸ ਚੌਂਕੀ ਸਿੰਬਲ ਦੇ ਇੰਚਾਰਜ ਏਐੱਸਆਈ ਸੁਖਵਿੰਦਰ ਸਿੰਘ, ਐੱਚਸੀ ਮਨਦੀਪ ਸਿੰਘ, ਕਾਂਸਟੇਬਲ ਕੁਲਦੀਪ ਸਿੰਘ ਆਦਿ ਹਾਜ਼ਰ ਸਨ।