- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
70 ਨਸ਼ੀਲੀਆਂ ਗੋਲੀਆਂ ਅਤੇ 30 ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਥਾਣਾ ਸਿਟੀ ਦੀ ਪੁਲਿਸ ਨੇ 70 ਨਸ਼ੇ ਦੀਆਂ ਗੋਲੀਆਂ ਅਤੇ 30 ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ, ਡੀਐੱਸਪੀ ਸਿਟੀ ਸੁਖਇੰਦਰ ਸਿੰਘ ਅਤੇ ਥਾਣਾ ਸਿਟੀ ਦੇ ਐੱਸਐੱਚਓ ਗੁਰਇਕਬਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਸ਼ਹਿਰ ਨੂੰ ਨਸ਼ਾਮੁਕਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਟਰੱਕ ਯੂਨੀਅਨ ਸ਼ਾਸਤਰੀ ਨਗਰ ਬਟਾਲਾ ਤੋਂ ਅਕਾਸ਼ ਵਾਸੀ ਬਟਾਲਾ ਨੂੰ 70 ਨਸ਼ੇ ਦੀਆਂ ਗੋਲੀਆਂ ਅਤੇ 30 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਕਤ ਵਿਅਕਤੀ ਤੋਂ ਪੁੱਛਗਿੱਛ ਦੌਰਾਨ ਉਸ ਦੇ ਸਾਥੀ ਅਜੇ ਕੁਮਾਰ ਵਾਸੀ ਬਟਾਲਾ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਕਤ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।