20 ਪਰਿਵਾਰਾਂ ‘ਆਪ’ ਦਾ ਫੜਿਆ ਪੱਲਾ
ਕਾਂਗਰਸ ਅਤੇ ਭਾਜਪਾ ਪਾਰਟੀ ਛੱਡ ਕੇ 20 ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ
Publish Date: Wed, 23 Sep 2026 05:13 PM (IST)
Updated Date: Wed, 23 Sep 2026 05:15 PM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਪਹਾੜੋ ਚੱਕ ਤੋਂ ਕਾਂਗਰਸ ਅਤੇ ਭਾਜਪਾ ਪਾਰਟੀਆਂ ਨੂੰ ਛੱਡ ਕੇ ਲਗਭਗ 20 ਪਰਿਵਾਰ ਪ੍ਰਧਾਨ ਸੁਨੀਤਾ ਸੈਣੀ ਮਦੀਨਪੁਰ ਦੀ ਪ੍ਰਧਾਨਗੀ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ l ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਨੀਤਾ ਸੈਣੀ ਮਦੀਨਪੁਰ ਨੇ ਦੱਸਿਆ ਕਿ ਇਹ ਪਰਿਵਾਰ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਅਤੇ ਸੀਐੱਮ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦਿਨ ਰਾਤ ਪੰਜਾਬ ਦੀ ਜਨਤਾ ਲਈ ਕੀਤੇ ਗਏ ਕੰਮ ਅਤੇ ਪੰਜਾਬ ਵਿੱਚ ਕੀਤੇ ਗਏ ਵਿਕਾਸ ਸਦਕਾ ਆਪ ਵਿੱਚ ਸ਼ਾਮਲ ਹੋਏ ਹਨl ਸੁਨੀਤਾ ਸੈਣੀ ਨੇ ਦੱਸਿਆ ਕਿ ਹਲਕੇ ਦੇ ਲੋਕ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਭੋਆ ਹਲਕੇ ਦੀਆਂ ਸੜਕਾਂ ਅਤੇ ਹਰੇਕ ਪਿੰਡ ਦੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਸ ਦਿਨ ਤੋਂ ਹੀ ਭੋਆ ਹਲਕੇ ਦੀ ਨੁਹਾਰ ਬਦਲ ਗਈ ਹੈ। ਇਸ ਮੌਕੇ ਸਰਪੰਚ ਰਾਜਕੁਮਾਰੀ, ਨਰਿੰਦਰ ਕੁਮਾਰ ਪਹਾੜੋ ਚੱਕ, ਪਵਨ ਕੁਮਾਰ, ਪੰਚ ਸੁਨੀਤਾ ਦੇਵੀ, ਬੀਨਾ ਦੇਵੀ ਅਤੇ ਹੋਰ ਬਹੁਤ ਸਾਰੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ l