- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
25 ਪਰਿਵਾਰ ‘ਆਪ’ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ : ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਪੈਂਦੇ ਪਿੰਡ ਜੋਗੀ ਚੀਮਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਆਮ ਆਦਮੀ ਪਾਰਟੀ ਨਾਲ ਸਬੰਧਤ 25 ਪਰਿਵਾਰਾਂ ਨੇ ‘ਆਪ’ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਨਵੇਂ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਕਾਕੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਦਾ ਪੂਰਾ ਮਾਣ-ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕੰਵਲਜੀਤ ਸਿੰਘ ਜੋਗੀ ਚੀਮਾ, ਜਗੀਰ ਸਿੰਘ, ਸ਼ਰਨਜੀਤ ਸਿੰਘ, ਸੁਖਦੇਵ ਸਿੰਘ, ਰਾਮ ਸਿੰਘ, ਦਵਿੰਦਰ ਸਿੰਘ, ਹੀਰਾ ਸਿੰਘ, ਪਲਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਰਸ਼ਪਾਲ ਸਿੰਘ, ਰਘਬੀਰ ਸਿੰਘ, ਜਸਵੰਤ ਸਿੰਘ, ਮਲਕੀਤ ਸਿੰਘ, ਪਵਨ ਕੁਮਾਰ, ਠੇਕੇਦਾਰੀ ਵਿੱਕੀ ਮਿਸਤਰੀ ਅਤੇ ਪ੍ਰੇਮ ਸਿੰਘ ਦੇ ਨਾਂ ਸ਼ਾਮਲ ਹਨ। ਉਕਤ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਵਲਪ੍ਰੀਤ ਸਿੰਘ ਕਾਕੀ ਦੇ ਨਾਲ ਮਿਲ ਕੇ ਕੰਮ ਕਰਨਗੇ।