ਕਰਤਾਰਪੁਰ ਲਾਂਘੇ ਲਈ ਅਰਦਾਸ ਦੇ 25 ਸਾਲ ਪੂਰੇ : ਸਰਹੱਦ 'ਤੇ ਜੁੱਟੀਆਂ ਸੰਗਤਾਂ ਨੇ ਬੰਦ ਪਏ ਲਾਂਘੇ ਨੂੰ ਮੁੜ ਖੋਲ੍ਹਣ ਲਈ ਲਗਾਏ ਜੈਕਾਰੇ
ਮੱਸਿਆ ਦੇ ਦਿਹਾੜੇ ਮੌਕੇ ਡੇਰਾ ਬਾਬਾ ਨਾਨਕ ਦੀ ਭਾਰਤ ਪਾਕ ਕੌਮਾਂਤਰੀ ਸਰਹੱਦ ਤੇ ਬਣੇ ਦਰਸ਼ਨ ਸਥਲ ਉੱਪਰ ਖੜੇ ਹੋ ਕੇ ਸ੍ਰੀ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਜਸਬੀਰ ਸਿੰਘ ਜਫਰਵਾਲ ਆਦਿ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ੍ਰੀ ਕਰਤਾਰਪੁਰ ਲਾਂਘਾਂ ਖੋਲਣ ਲਈ ਸ਼ੁਰੂ ਕੀਤੀ।
Publish Date: Thu, 19 Mar 2026 01:14 PM (IST)
Updated Date: Thu, 19 Mar 2026 01:27 PM (IST)
ਅਰਲੀਭੰਨ, ਡੇਰਾ ਬਾਬਾ ਨਾਨਕ : ਮੱਸਿਆ ਦੇ ਦਿਹਾੜੇ ਮੌਕੇ ਡੇਰਾ ਬਾਬਾ ਨਾਨਕ ਦੀ ਭਾਰਤ ਪਾਕ ਕੌਮਾਂਤਰੀ ਸਰਹੱਦ ਤੇ ਬਣੇ ਦਰਸ਼ਨ ਸਥਲ ਉੱਪਰ ਖੜੇ ਹੋ ਕੇ ਸ੍ਰੀ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਜਸਬੀਰ ਸਿੰਘ ਜਫਰਵਾਲ ਆਦਿ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ੍ਰੀ ਕਰਤਾਰਪੁਰ ਲਾਂਘਾਂ ਖੋਲਣ ਲਈ ਸ਼ੁਰੂ ਕੀਤੀ। ਅਰਦਾਸ ਦੀ 25 ਸਾਲ ਪੂਰੇ ਹੋਣ ਤੇ ਮੁੜ ਬੰਦ ਪਏ ਲਾਂਘੇ ਨੂੰ ਖੋਲਣ ਦੀ ਅਰਦਾਸ ਕੀਤੀ ਗਈ। ਇਸ ਮੌਕੇ ਤੇ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸਰਹੱਦ ਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਗੂੰਜਾਏ ।
ਇਸ ਮੌਕੇ ਤੇ ਸ਼੍ਰੀ ਕਰਤਾਰਪੁਰ ਦਰਸ਼ਨ ਅਭਿਲਾਖੀ ਸੰਸਥਾ ਦੇ ਪ੍ਰਧਾਨ ਤੇ ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਲੀਡਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਸ਼੍ਰੀ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਸੰਸਥਾਪਕ ਤੇ ਪੰਥਕ ਆਗੂ ਮਰਹੂਮ ਕੁਲਦੀਪ ਸਿੰਘ ਵਡਾਲਾ ਵੱਲੋਂ 25 ਸਾਲ ਪਹਿਲਾਂ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਮਹੀਨੇ ਦੀ ਹਰੇਕ ਮੱਸਿਆ ਮੌਕੇ ਸ੍ਰੀ ਕਰਤਾਰਪੁਰ ਲਾਂਘਾ ਖੋਲਣ ਸਬੰਧੀ ਅਰਦਾਸ ਸ਼ੁਰੂ ਕੀਤੀ ਸੀ ਅਤੇ ਨਾਨਕ ਨਾਮ ਲੇਵਾ ਸੰਗਤਾਂ ਅਰਦਾਸਾਂ ਨੂੰ ਬੂਰ ਪੈਂਦਿਆਂ ਹੋਇਆਂ 9 ਨਵੰਬਰ 2019 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਹਾੜੇ ਮੌਕੇ ਡੇਰਾ ਬਾਬਾ ਨਾਨਕ ਦੀ ਸਰਹੱਦ ਤੇ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਕਰਤਾਰਪੁਰ ਲਾਂਘਾ ਖੋਲਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਆਪ੍ਰੇਸ਼ਨ ਸੰਦੂਰ ਕਰਨ ਮਈ ਮਹੀਨੇ ਤੋਂ ਕਰਤਾਰਪੁਰ ਲਾਂਘਾ ਬੰਦ ਪਿਆ ਹੋਇਆ ਹੈ। ਜਿਸ ਕਾਰਨ ਨਾਨਕ ਨਾਮ ਲੇਵਾ ਸੰਗਤਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਸ਼ੋ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਤੋਂ ਵਾਂਝੀਆਂ ਹਨ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਬੰਦ ਪਏ ਲਾਂਘੇ ਨੂੰ ਤੁਰੰਤ ਖੋਲੇ ਅਤੇ ਦੋਹਾਂ ਦੇਸ਼ਾਂ ਸਰਕਾਰਾਂ ਪਾਸਪੋਰਟ ਤੇ 20 ਡਾਲਰ ਦੀ ਫੀਸ ਖਤਮ ਕਰਨ।