ਐੱਸਐੱਸ ਬਾਜਵਾ ਸਕੂਲ ਦੇ 260 ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਦਿੱਤੀ ਐੱਸਐੱਸ ਬਾਜਵਾ ਸਕੂਲ ਦੇ 260 ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਦਿੱਤੀ
Publish Date: Wed, 18 Nov 2026 04:23 PM (IST)
Updated Date: Thu, 19 Nov 2026 04:01 AM (IST)
ਫੋਟੋ: 18ਬੀਟੀਐਲ07 ਧਾਰਮਿਕ ਪ੍ਰੀਖਿਆ ’ਚ ਭਾਗ ਲੈਂਦੇ ਸਕੂਲੀ ਵਿਦਿਆਰਥੀ। ਕਸ਼ਮੀਰ ਸਿੰਘ ਸੰਧੂ/ਤਾਰਿਕ ਅਹਿਮਦ, ਪੰਜਾਬੀ ਜਾਗਰਣ, ਕਾਦੀਆਂ : ਐੱਸਐੱਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ’ਚ ਸਕੂਲ ਦੇ ਕੁੱਲ 260 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸ਼੍ਰੋਮਣੀ ਕਮੇਟੀ ਵੱਲੋਂ ਆਏ ਸਟਾਫ਼ ਮੈਂਬਰਾਂ ਨੇ ਪ੍ਰੀਖਿਆ ਦਾ ਸੰਚਾਲਨ ਕੀਤਾ। ਵਿਦਿਆਰਥੀਆਂ ਨੇ ਪੂਰੀ ਲਗਨ ਤੇ ਉਤਸ਼ਾਹ ਨਾਲ ਪ੍ਰੀਖਿਆ ਦਿੱਤੀ। ਪ੍ਰੀਖਿਆ ਖ਼ਤਮ ਹੋਣ ਤੋਂ ਬਾਅਦ ਬੱਚਿਆਂ ਨੇ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਦੱਸਿਆ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਦਿੱਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੀ ਅਗਲੀ ਪੜ੍ਹਾਈ ’ਚ ਆਰਥਿਕ ਸਹਾਇਤਾ ਕੀਤੀ ਜਾ ਸਕੇ। ਸਕੂਲ ਡਾਇਰੈਕਟਰ ਐੱਮਐੱਲ ਸ਼ਰਮਾ, ਚੇਅਰਮੈਨ ਡਾ. ਰਾਜੇਸ਼ ਸ਼ਰਮਾ, ਕੋ-ਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ, ਪ੍ਰਿੰਸੀਪਲ ਅਮਿਤ ਸਿੰਘ ਨੋਗਾ ਅਤੇ ਵਾਈਸ ਪ੍ਰਿੰਸੀਪਲ ਕਪਿਲ ਸ਼ਰਮਾ ਨੇ ਪ੍ਰੀਖਿਆ ’ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਧਾਰਮਿਕ ਪ੍ਰੀਖਿਆ ਦਾ ਸਮੁੱਚਾ ਪ੍ਰਬੰਧ ਪੀਟੀਆਈ ਸੂਬੇਦਾਰ ਸੁਖਜਿੰਦਰ ਸਿੰਘ ਦੀ ਦੇਖ-ਰੇਖ ਹੇਠ ਕੀਤਾ ਗਿਆ।