ਵੱਖ ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਕਾਬੂ
ਵੱਖ ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਕਾਬੂ
Publish Date: Sat, 24 Jan 2026 05:13 PM (IST)
Updated Date: Sun, 25 Jan 2026 04:07 AM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ 3 ਨੌਜਵਾਨ ਨੂੰ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਕੋਲੋਂ ਮਿਲੀ ਜਾਣਕਾਰੀ ਦੇ ਮੁਤਾਬਕ ਥਾਣਾ ਸ੍ਰੀ ਕਰਤਾਰਪੁਰ ਸਾਹਿਬ ਦੇ ਐੱਸਐੱਚਓ ਗੁਰਦਰਸ਼ਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦਰਾਨ ਪੁਲ ਸੂਆ ਪਿੰਡ ਕਾਹਲਾਂਵਾਲੀ ਤੋਂ ਜੀਵਨ ਮਸੀਹ ਉਰਫ ਗੋਪੀ ਵਾਸੀ ਪਿੰਡ ਖੁਸ਼ਹਾਲਪੁਰ ਨੂੰ 5 ਗ੍ਰਾਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ ਥਾਣਾ ਸੇਖਵਾਂ ਵਿਚ ਪੈਂਦੀ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਨੇ ਏਐੱਸਆਈ ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਡਰੇਨ ਪੱਟੜੀ ਪਿੰਡ ਸਤਕੋਹਾ ਤੋਂ ਬਿਕਰਮਪਾਲ ਉਰਫ ਵਿੱਕੀ ਵਾਸੀ ਗਾਂਧੀ ਕੈਂਪ ਬਟਾਲਾ ਨੂੰ 15 ਗ੍ਰਾਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਸਿਵਲ ਲਾਈਨ ਦੇ ਏਐੱਸਆਈ ਪਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਲੇਬਰ ਕਾਲੋਨੀ ਨਜ਼ਦੀਕ ਹੰਸਲੀ ਕੰਢੇ ਤੋਂ ਰੋਬਟ ਮਸੀਹ ਵਾਸੀ ਗਾਊਂਸਪੁਰਾ ਨੂੰ 3.45 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਉਕਤ ਸਾਰਿਆਂ ਵਿਰੁੱਧ ਇਨਾਂ ਨਾਲ ਸਬੰਧਤ ਉਪਰੋਕਤ ਥਾਣਿਆਂ ਵਿਚ ਅਲੱਗ-ਅਲੱਗ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ।